ਬਾਘਾਪੁਰਾਣਾ 04 ਮਈ (ਪ.ਪ.) : ਮੋਗਾ ਜ਼ਿਲਾ ਦੇ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਮੱਲਕੇ ਦੀ ਜਸਦੀਪ ਕੌਰ ਬਰਾੜ ਦੀ ਕੈਨੇਡੀਅਨ ਪੁਲਿਸ ਵਿੱਚ ਪੀਸ ਅਫ਼ਸਰ ਵਜੋਂ ਨਿਯੁਕਤੀ ਹੋਈ ਹੈ। ਉਹ ਮੌਜੂਦਾ ਸਰਪੰਚ ਜਸਵਿੰਦਰ ਸਿੰਘ ਰਾਜਾ ਮੱਲੇਕੇ ਦੀ ਬੇਟੀ ਹੈ। ਇਸ ਪ੍ਰਾਪਤੀ ਨਾਲ ਪਿੰਡ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਜਿਵੇਂ ਹੀ ਜਸਦੀਪ ਕੌਰ ਦੀ ਸਫਲਤਾ ਦੀ ਖ਼ਬਰ ਫੈਲੀ ਤਾਂ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਜਸ਼ਨ ਦਾ ਮਾਹੌਲ ਬਣ ਗਿਆ। ਸਰਪੰਚ ਰਾਜਾ ਮੱਲੇਕੇ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਜਸਦੀਪ ਕੌਰ ਬਰਾੜ ਨੇ ਕੈਨੇਡਾ ਪੁਲਸ ਵਿੱਚ ‘ਪੀਸ ਆਫੀਸਰ’ ਵਜੋਂ ਨਿਯੁਕਤ ਹੋ ਕੇ ਆਪਣੇ ਪਿੰਡ ਇਲਾਕੇ ਅਤੇ ਪੂਰੇ ਪੰਜਾਬ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ ਹੈ। ਰਿਸ਼ਤੇਦਾਰ, ਪਿੰਡ ਵਾਸੀ ਅਤੇ ਰਾਜਨੀਤਿਕ ਆਗੂ ਪਰਿਵਾਰ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਜਸਦੀਪ ਕੌਰ ਬਰਾੜ ਦੀ ਪ੍ਰਾਪਤੀ ਉਸਦੀ ਮਿਹਨਤ ਅਤੇ ਦ੍ਰਿੜ ਇਰਾਦੇ ਦਾ ਨਤੀਜਾ ਹੈ। ਉਸਨੇ ਆਪਣੀ ਲਗਨ ਅਤੇ ਮਿਹਨਤ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਜਸਦੀਪ ਦੀ ਸਫਲਤਾ ਨੌਜਵਾਨਾਂ, ਖਾਸ ਕਰਕੇ ਕੁੜੀਆਂ ਲਈ ਪ੍ਰੇਰਨਾਦਾਇਕ ਹੈ। ਉਸਨੇ ਸਾਬਤ ਕਰ ਦਿੱਤਾ ਹੈ ਕਿ ਮਜ਼ਬੂਤ ਇੱਛਾ ਸ਼ਕਤੀ ਨਾਲ ਕੋਈ ਵੀ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਪਰਿਵਾਰਕ ਸਮਰਥਨ ਅਤੇ ਕਦਰਾਂ-ਕੀਮਤਾਂ ਨੇ ਵੀ ਉਸਦੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਰਪੰਚ ਰਾਜਾ ਮੱਲੇਕੇ ਨੇ ਆਪਣੀ ਬੇਟੀ ਦੀ ਪ੍ਰਾਪਤੀ ‘ਤੇ ਮਾਣ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਅੱਜ ਉਨ੍ਹਾਂ ਦੀ ਧੀ ਨੇ ਉਨ੍ਹਾਂ ਦਾ ਅਤੇ ਪੂਰੇ ਪਿੰਡ ਦਾ ਸੁਫਨਾ ਪੂਰਾ ਕਰ ਦਿੱਤਾ ਹੈ। ਵਿਦੇਸ਼ੀ ਧਰਤੀ ‘ਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਵਾਲੀ ਫੋਰਸ ਦਾ ਹਿੱਸਾ ਬਣਨਾ ਉਹਨਾਂ ਦੇ ਪਰਿਵਾਰ ਲਈ ਬਹੁਤ ਮਾਣ ਵਾਲੀ ਗੱਲ ਹੈ। ਪੂਰਾ ਇਲਾਕਾ ਆਸ ਕਰਦਾ ਹੈ ਕਿ ਜਸਦੀਪ ਕੌਰ ਬਰਾੜ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਵੇਗੀ ਅਤੇ ਭਵਿੱਖ ਵਿਚ ਵੀ ਹੋਰ ਵੱਡੀਆਂ ਬੁਲੰਦੀਆਂ ਨੂੰ ਛੂਹੇਗੀ।
PUNJAB




INDIA








WORLD










