ਪੰਜਾਬ ਤੋਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀਆਂ ਜਾਤੀ ਸੂਚਕ ਸ਼ਬਦ ਮਾਮਲੇ ਵਿੱਚ ਮੁਸ਼ਕਿਲਾਂ ਵਧਦੀਆਂ ਵਿਖਾਈ ਦੇ ਰਹੀਆਂ ਹਨ। ਪੰਜਾਬ ਰਾਜ ਐਸੀ.ਸੀ. ਕਮਿਸ਼ਨ ਵੱਲੋਂ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਕਮਿਸ਼ਨ ਨੇ ਕੇਂਦਰੀ ਮੰਤਰੀ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।

PUNJAB




INDIA








WORLD










