ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਇੱਕ ਸਾਲ ਬਾਕੀ ਰਹਿ ਗਿਆ ਹੈ। ਉਸ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਸੀਨੀਅਰ ਲੀਡਰਸ਼ਿਪ ਨੂੰ ਦਿੱਲੀ ਸੱਦ ਲਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਘਰ ਦਿੱਲੀ ਵਿਖੇ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਦੀ ਲੀਡਰਸ਼ਿਪ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਰਾਹੁਲ ਗਾਂਧੀ,ਕੇ ਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੀ ਮੌਜੂਦ ਰਹਿਣਗੇ। ਪੰਜਾਬ ਤੋਂ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ, ਗੁਰਦਾਸਪੁਰ ਤੋਂ ਸੰਸਦ ਸੁਖਜਿੰਦਰ ਸਿੰਘ ਰੰਧਾਵਾ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਵਿਜੇ ਇੰਦਰ ਸਿੰਗਲਾ। ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ।
PUNJAB




INDIA








WORLD










