ਪੰਜਾਬ ਵਿੱਚ ਸਵੇਰੇ ਤੋਂ ਹੀ ਈਡੀ ਵੱਲੋਂ ਮੰਤਰੀ ਸੰਜੀਵ ਅਰੋੜਾ ਦੇ ਘਰ ਨੂੰ ਨਾਲ ਆਈ ਵੱਡੀ ਗਿਣਤੀ ਵਿੱਚ ਫੋਰਸ ਵੱਲੋਂ ਘੇਰਿਆ ਹੋਇਆ ਸੀ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਲਗਾਤਾਰ ਈਡੀ ਵੱਲੋਂ ਕਥਿਤ ਆਰਥਿਕ ਗੜਬੜੀਆਂ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ।ਖ਼ਬਰ ਸਾਹਮਣੇ ਆਈ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ
ਪੰਜਾਬ ਦੀ ਰਾਜਨੀਤੀ ਵਿਚ ਉਸ ਵੇਲੇ ਹਲਚਲ ਮਚ ਗਈ ਜਦੋਂ ਇਹ । ਸੂਤਰਾਂ ਮੁਤਾਬਕ ED ਵੱਲੋਂ ਕਥਿਤ ਆਰਥਿਕ ਗੜਬੜੀਆਂ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਸੀ।
ਸਿਆਸੀ ਗਲਿਆਰਿਆਂ ਵਿਚ ਇਸ ਖ਼ਬਰ ਤੋਂ ਬਾਅਦ ਚਰਚਾਵਾਂ ਤੇਜ਼ ਹੋ ਗਈਆਂ ਹਨ। ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ED ਦੀ ਟੀਮ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕਈ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਦਾ ਸੰਬੰਧ ਕੁਝ ਵਿੱਤੀ ਲੈਣ-ਦੇਣ ਨਾਲ ਹੋ ਸਕਦਾ ਹੈ। ਹਾਲਾਂਕਿ, ਜਾਂਚ ਏਜੰਸੀ ਵੱਲੋਂ ਅਜੇ ਤੱਕ ਕਿਸੇ ਵੀ ਦੋਸ਼ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
ਇਸ ਘਟਨਾ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿਚ ਮਾਹੌਲ ਗਰਮਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਮਾਮਲੇ ‘ਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
PUNJAB




INDIA








WORLD










