ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਆਵਦੇ ਹਲਕੇ ਦੇ ਇੱਕ ਵਰਕਰ ਨੂੰ ਥਾਣੇ ਵਿੱਚੋ ਜਬਰਦਸਤੀ ਵੜ ਕੇ ਉਸ ਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਛਡਾਉਣ ਮਾਮਲੇ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਕਰਦਿਆਂ ਮਜੀਠੀਆ ਤੇ ਅਤੇ ਕੁੱਝ ਹੋਰ ਬੰਦਿਆਂ ਤੇ ਪਰਚਾ ਦਰਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵੱਡੇ ਅਫਸਰਾਂ ਦੀ ਅਗਵਾਈ ਵਿੱਚ ਮਜੀਠੀਆ ਦੇ ਘਰ ਵਿੱਚ ਛਾਪੇਮਾਰੀ ਕੀਤੀ ਸੀ। ਪਤਾ ਲੱਗਾ ਹੈ ਕਿ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਬਿਕਰਮ ਸਿੰਘ ਮਜੀਠੀਆ ਫਰਾਰ ਹੋ ਚੁੱਕਿਆ ਸੀ। ਦੂਜੇ ਪਾਸੇ ਸੋਸ਼ਲ ਮੀਡੀਆ ਤੇ ਲਗਾਤਾਰ ਮੰਗ ਹੋ ਰਹੀ ਹੈ,ਥਾਣੇ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਮਜੀਠੀਆ ਤੇ ਐਨਐਸ ਏ ਲੱਗਣੀ ਚਾਹੀਦੀ ਹੈ। ਮਜੀਠਾ ਹਲਕੇ ਵਿੱਚ ਬਿਕਰਮ ਮਜੀਠੀਆ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਪੋਸਟਰ ‘ਤੇ ਗੁੰਮਸ਼ੁਦਾ ਭਗੋੜੇ ਦੀ ਤਲਾਸ਼ ਲਿਖਿਆ ਹੋਇਆ ਹੈ। ਇਹ ਪੋਸਟਰ ਮਜੀਠਾ ਹਲਕੇ ਦੇ ਲੋਕਾਂ ਦੇ ਘਰਾਂ ਦੇ ਬਾਹਰ ਅਤੇ ਚੌਂਕਾਂ ‘ਚ ਲਗਾਏ ਗਏ ਹਨ। ਇਹ ਪੋਸਟਰ ਕਿਸ ਨੇ ਲਾਏ ਹਨ, ਫਿਲਹਾਲ ਹਾਲੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ।
ਦੱਸ ਦੇਈਏ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਜੀਠਾ ਥਾਣੇ ‘ਚ FIR ਮਗਰੋਂ ਫਰਾਰ ਚੱਲ ਰਹੇ ਹਨ। ਪੁਲਿਸ ਥਾਣੇ ‘ਚ ਵੜ੍ਹ ਕੇ ਜ਼ਰੂਰੀ ਦਸਤਾਵੇਜ਼ ਪਾੜਨ ਦੇ ਮਾਮਲੇ ‘ਚ ਪੁਲਿਸ ਬਿਕਰਮ ਮਜੀਠੀਆ ਦੀ ਭਾਲ ਕਰ ਰਹੀ ਹੈ। ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।
ਬੀਤੇ ਕੱਲ੍ਹ ਪੰਜਾਬ ਪੁਲਿਸ ਨੇ ਬਿਕਰਮ ਮਜੀਠੀਆ ਖਿਲਾਫ਼ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਸੀ। ਹੁਣ ਮਜੀਠੀਆ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਣਗੇ।ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਨੂੰ ਫੜਨ ਲਈ 12 ਟੀਮਾਂ ਦਾ ਗਠਨ ਕੀਤਾ ਹੈ। ਸੋਮਵਾਰ ਨੂੰ ਅੰਮ੍ਰਿਤਸਰ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਮਜੀਠੀਆ ਦੀ ਭਾਲ ਕੀਤੀ ਗਈ। ਪੁਲਿਸ ਮੁਤਾਬਕ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਕੱਲ੍ਹ (31 ਮਈ) ਨੂੰ ਮਜੀਠਾ ਥਾਣੇ ਤੋਂ ਜ਼ਬਰਦਸਤੀ ਆਪਣੇ ਸਾਥੀ ਨੂੰ ਛੁਡਾਉਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
PUNJAB




INDIA








WORLD










