ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਵਧਾਈਆਂ ਜਾਂਦੀਆਂ ਫੀਸਾਂ ਨੂੰ ਲੈਕੇ ਵੱਡਾ ਫੈਸਲਾ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਪ੍ਰਤੀ ਸਾਲ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ 15% ਤੋਂ ਵੱਧ ਫੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਾਧੂ ਫੀਸਾਂ ਵਾਪਸ ਕਰਨੀਆਂ ਪੈਣਗੀਆਂ।
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ, ਸੀਐਮ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਸਖ਼ਤ ਕਾਨੂੰਨ ਲਿਆਏਗੀ। ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ ‘ਤੇ ਲਾਗੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ। ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇਹ ਕਾਨੂੰਨ ਪੇਸ਼ ਕੀਤਾ ਜਾਵੇਗਾ। ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਾਨੂੰਨ ਨੂੰ ਰੱਦ ਕਰ ਦਿੱਤਾ ਜਾਵੇਗਾ। ਸਰਕਾਰ ਨੇ ਇਹ ਫੈਸਲਾ ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਤੋਂ ਬਾਅਦ ਲਿਆ ਹੈ।
ਸੀਐਮ ਮਾਨ ਨੇ ਕਿਹਾ ਕਿ ਫੀਸ ਵਾਧੇ ਸੰਬੰਧੀ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਹੁਣ ਤੱਕ ਡੀਈਓ ਦਫ਼ਤਰ ਵਿੱਚ ਆਈਆਂ ਹਨ। ਜਿਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਬੇਨਿਯਮੀਆਂ ਪਾਈਆਂ ਜਾਂਦੀਆਂ ਹਨ ਤਾਂ ਸਬੰਧਤ ਸਕੂਲ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਸਕੂਲ ਕਿਸੇ ਇੱਕ ਖਾਸ ਦੁਕਾਨ ਤੋਂ ਬੱਚਿਆਂ ਲਈ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਾਪਿਆਂ ਨੂੰ ਮਜ਼ਬੂਰ ਨਹੀਂ ਕਰੇਗਾ। ਉਨ੍ਹਾਂ ਨੂੰ ਪਹਿਲਾਂ ਹੀ ਸੰਬੰਧਿਤ ਸਾਰੀ ਜਾਣਕਾਰੀ ਸਾਂਝੀ ਕਰਨੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਜੋ ਕਾਨੂੰਨ ਲੈ ਕੇ ਆ ਰਹੇ ਹਨ, ਉਹ ਪੰਜਾਬ ਦੇ ਸਾਰੇ ਸਕੂਲਾਂ ‘ਤੇ ਲਾਗੂ ਹੋਵੇਗਾ, ਜਿਸ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਕੂਲ ਵੀ ਸ਼ਾਮਲ ਹਨ। ਇੱਕ ਜਾਂ ਦੋ ਦਿਨਾਂ ਵਿੱਚ ਇੱਕ ਆਰਡੀਨੈਂਸ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ, ਮਾਨਸੂਨ ਸੈਸ਼ਨ ਵਿੱਚ ਕਾਨੂੰਨ ਪੇਸ਼ ਕੀਤਾ ਜਾਵੇਗਾ।
ਹਰ ਸਾਲ ਸਕੂਲਾਂ ਦਾ ਆਡਿਟ ਕੀਤਾ ਜਾਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਹੁਣ ਕਿਸੇ ਵੀ ਤਰ੍ਹਾਂ ਬਚ ਨਹੀਂ ਸਕਣਗੇ। ਇਸ ਲਈ ਹਰ ਸਾਲ ਸਕੂਲਾਂ ਦਾ ਆਡਿਟ ਕਰਵਾਇਆ ਜਾਵੇਗਾ। CM ਨੇ ਕਿਹਾ, “ਅਸੀਂ ਇੱਕ ਵਿਆਪਕ ਕਾਨੂੰਨ ਪੇਸ਼ ਕਰ ਰਹੇ ਹਾਂ। ਵੱਖ-ਵੱਖ ਖੇਤਰਾਂ ਦੇ ਮਾਹਿਰ ਇਸ ਵਿੱਚ ਸ਼ਾਮਲ ਹੋਏ ਹਨ। ਪੂਰੀ ਰਣਨੀਤੀ ਉਨ੍ਹਾਂ ਦੇ ਵਿਚਾਰਾਂ ਦੇ ਆਧਾਰ ‘ਤੇ ਤਿਆਰ ਕੀਤੀ ਜਾਵੇਗੀ।” ਉਨ੍ਹਾਂ ਕਿਹਾ ਕਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ, 2026 ਲਈ ਆਰਡੀਨੈਂਸ ਵਿੱਚ ਸੋਧ ਕੀਤੀ ਜਾਵੇਗੀ।
PUNJAB




INDIA








WORLD










