ਪੰਜਾਬ ਵਿੱਚ ਸਾਲ 2027 ਦੌਰਾਨ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਸ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿੱਚ ਉਥਲ ਪੁਥਲ ਹੋ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਲੁਧਿਆਣਾ ਵਿੱਚ ਪੈਂਦੇ ਹਲਕਾ ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲੀ ਤੋਂ ਮੌਜੂਦਾ ਵਿਧਾਇਕ ਸ਼ਾਮਲ ਹੋ ਗਏ ਹਨ।

ਚੰਡੀਗੜ੍ਹ ਵਿਖੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਮਨਪ੍ਰੀਤ ਸਿੰਘ ਇਯਾਲੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਦਾਖਾ ਤੋਂ ਵਿਧਾਇਕ ਚੁਣੇ ਗਏ ਸਨ। ਪੂਰੇ ਮਾਲਵੇ ਖਿੱਤੇ ’ਚੋਂ ਪਾਰਟੀ ਨੂੰ ਜਿੱਤ ਦਿਵਾਉਣ ਵਾਲੇ ਉਹ ਇਕਲੌਤੇ ਉਮੀਦਵਾਰ ਸਨ। ਬਾਅਦ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪੈਦਾ ਹੋਏ ਮਤਭੇਦਾਂ ਤੋਂ ਬਾਅਦ ਉਹ ਬਾ਼ਗੀ ਧੜੇ ’ਚ ਸ਼ਾਮਲ ਹੋ ਗਏ ਸਨ। 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਥਕ ਏਕਤਾ ਅਤੇ ਪਾਰਟੀ ਵਰਕਰਾਂ ਦੀ ਭਰਤੀ ਲਈ ਬਣਾਈ ਗਈ 7 ਮੈਂਬਰੀ ਕਮੇਟੀ ’ਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ।
ਇਸ ਕਾਰਨ ਟੁੱਟਿਆ ਗੱਠਜੋੜ
ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਅਤੇ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਤਾਲਮੇਲ ਕਮੇਟੀ ਦਾ ਕਨਵੀਨਰ ਲਾਇਆ ਗਿਆ ਸੀ। ਦੇਸ਼-ਵਿਦੇਸ਼ ’ਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਪੰਥਕ ਏਕਤਾ ਦੇ ਮੱਦੇਨਜ਼ਰ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਿਚਕਾਰ ਇਕ ਸਾਂਝੀ 8 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕਰਦਿਆਂ ਇਆਲੀ ਨੂੰ ਇਸ ਦਾ ਕਨਵੀਨਰ ਲਾਇਆ ਗਿਆ ਸੀ। ਇਸ ਕਮੇਟੀ ਵੱਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ ਪਰ ਕਈ ਮੂਲ ਸਿਧਾਂਤਾਂ ’ਤੇ ਸਹਿਮਤੀ ਨਾ ਬਣਨ ਕਰ ਕੇ ਗੱਠਜੋੜ ਤੋੜ ਦਿੱਤਾ ਗਿਆ।
PUNJAB




INDIA








WORLD










