ਥਾਣਾ ਸਮਾਲਸਰ
ਸ:ਥ: ਚਰਨਜੀਤ ਸਿੰਘ 07/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਖਾਸ ਨੇ ਇਲਤਾਹ ਦਿੱਤੀ ਕਿ ਦੋਸ਼ੀ ਅਫੀਮ ਰੱਖਣ ਅਤੇ ਵੇਚਣ ਦਾ ਆਦੀ ਹੈ। ਜੋ ਅੱਜ ਪੰਜਗਰਾਂਈ ਖੁਰਦ ਅੱਡੇ ਪਰ ਬੱਸ ਤੋਂ ਉਤਰ ਕੇ, ਅਫੀਮ ਸਮੇਤ ਪੈਦਲ ਸਮਾਲਸਰ ਵੱਲ ਨੂੰ ਆ ਰਿਹਾ ਹੈ। ਜਿਸਤੇ ਅਗਲੀ ਕਾਰਵਾਈ ਲਈ ਸ:ਥ: ਵਰਿੰਦਰ ਕੁਮਾਰ 408/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਕਿਲੋਗ੍ਰਾਂਮ ਅਫੀਮ ਬ੍ਰਾਂਮਦ ਕਰ ਲਈ ਗਈ। ਸ:ਥ: ਵਰਿੰਦਰ ਕੁਮਾਰ ਨੇ ਹਨੂੰਮਾਨ ਪੁੱਤਰ ਰੇਵਤਾ ਰਾਮ ਵਾਸੀ ਵਾਰਡ ਨੰ:19, ਗਲੀ ਨੰ:1, ਚਾਵਲਾ ਕਲੋਨੀ,ਬਸੰਤੀ ਚੋਂਕ, ਗੰਗਾਨਗਰ (ਰਾਜਸਥਾਨ) ਤੇ 27/04-04-2021 ਅ/ਧ 18-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਸ:ਥ: ਸ਼ੇਰ ਬਹਾਦਰ 42/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਹੈਰੋਇਨ ਵੇਚਣ ਦਾ ਆਦੀ ਹੈ। ਜੋ ਅੱਜ ਤਿਕੌਣੀ ਪੱਤੋ ਹੀਰਾ ਸਿੰਘ ਵਾਲਾ ਵਿਖੇ ਖੜਾ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਿਸਤੇ ਅਗਲੀ ਕਾਰਵਾਈ ਲਈ ਸ:ਥ: ਬੇਅੰਤ ਸਿੰਘ 229/ਫਿਰੋਜਪੁਰ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਬੇਅੰਤ ਸਿੰਘ ਨੇ ਅਮਨਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪੱਤੋ ਸਿੰਘ ਵਾਲਾ ਜਿਲ਼੍ਹਾ ਮੋਗਾ ਤੇ 49/04-04-2021 ਅ/ਧ 21-61-85 ਐਨ.ਡੀ.ਪੀ.ਐਸਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਾਹਰਲੀ ਸਟੇਟ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਆਪਣੇ ਘਰ ਦੇ ਬਾਹਰ ਸ਼ਰਾਬ ਵੇਚ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਪਾਲ ਸਿੰਘ ਨੇ ਰਮਨਦੀਪ ਸਿੰਘ ਉਰਫ ਰਮਨਾ ਪੱੁਤਰ ਕੁਲਦੀਪ ਸਿੰਘ ਵਾਸੀ ਤਲਵੰਡੀ ਭੰਗੇਰੀਆਂ ਤੇ 25/04-04-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।