ਦਿੱਲੀ 10 ਅਪ੍ਰੈਲ (ਪ. ਪ. ) : ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇ ਐਮ ਪੀ ਰੋਡ 24ਘੰਟੇ ਲਈ ਜਾਮ ਕੀਤਾ ਗਿਆ ਹੈ। ਇਹ ਜਾਮ 10 ਅਪਰੈਲ ਨੂੰ ਸਵੇਰੇ ਅੱਠ ਵਜੇ ਤੋਂ ਲੈ ਕੇ 11ਅਪਰੈਲ ਸਵੇਰੇ ਅੱਠ ਵਜੇ ਤੱਕ ਜਾਰੀ ਰਹੇਗਾ। ਇਸ ਜਾਮ ਨੂੰ ਸਫਲ ਬਣਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਸੀਨੀਅਰ ਆਗੂ ਸਹਿਬਾਨਾਂ ਵੱਲੋਂ ਭਰਪੂਰ ਯੋਗਦਾਨ ਪਾਇਆ ਗਿਆ ਅਤੇ ਸਮੁੱਚੇ ਦੇਸ਼ ਦੇ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਇਸ ਜਾਮ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਤਰਫੋਂ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ, ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂ ਵਾਲੀ , ਮੀਤ ਪ੍ਰਧਾਨ ਮਨਪ੍ਰੀਤ ਸਿੰਘ ਜਲਾਲਾਬਾਦ, ਫਰੀਦਕੋਟ ਦੇ ਜਿਲਾ ਪ੍ਰਧਾਨ ਜਸਪਿੰਦਰ ਸਿੰਘ ਰੁਪਈਆਂ ਵਾਲੀ , ਮੋਗਾ ਦੇ ਜਿਲਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜਿਲਾ ਵਿੱਤ ਸਕੱਤਰ ਗੁਰਬਚਨ ਸਿੰਘ ਚੰਨੂਵਾਲਾ, ਸੁਖਮੰਦਰ ਸਿੰਘ ਉਗੋਕੇ, ਸਾਹਬ ਸਿੰਘ ਬੋਘੇ ਵਾਲਾ ਆਦਿ ਆਗੂ ਹਾਜ਼ਰ ਸਨ ।