ਚੰਡੀਗੜ੍ਹ : – ਪੰਜਾਬ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਆਖਿਆ ਹੈ ਕਿ ਕੁਝ ਕਿਸਾਨਾਂ ਨੇ ਆਪਣੇ ਪੱਧਰ ਉਤੇ ਸਰਕਾਰ ਨੂੰ ਗੱਲਬਾਤ ਲਈ ਪ੍ਰੋਪੋਜਲ ਭੇਜਿਆ ਹੈ, ਜਿਸ ਵਿਚ ਪੁਰਾਣੀਆਂ ਹੀ ਮੰਗਾਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰ ਵੇਲੇ ਗੱਲ਼ਬਾਤ ਲਈ ਤਿਆਰ ਹੈ। ਅਸੀਂ ਕਈ ਆਗੂਆਂ ਨਾਲ ਗੱਲ ਕਰ ਰਹੇ ਹਾਂ ਤਾਂ ਜੋ ਮਸਲੇ ਦਾ ਹੱਲ ਨਿਕਲੇ।
ਉਨ੍ਹਾਂ ਕਿਹਾ ਕਿ ਮੈਂ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਸਖਤੀ ਤੋਂ ਕੰਮ ਲੈਣ। ਉਨ੍ਹਾਂ ਕਿਹਾ ਕਿ ਅਸਲੀ ਕਿਸਾਨ ਤਾਂ ਆਪਣੇ ਖੇਤਾਂ ਵਿਚ ਕੰਮ ਕਰ ਰਹੇ ਹਨ, ਜੋ ਵਿਰੋਧ ਕਰ ਰਹੇ ਹਨ, ਉਹ ਗੁੰਡੇ ਹਨ।
ਦੱਸ ਦਈਏ ਕਿ ਹਰਿਆਣਾ ਵਿਚ ਭਾਜਪਾ ਆਗੂਆਂ ਦੀ ਘੇਰਾਬੰਦੀ ਹੋ ਰਹੀ ਹੈ। ਉਨ੍ਹਾਂ ਦਾ ਘਰਾਂ ਤੋਂ ਨਿਕਲਣਾ ਮੁਸ਼ਕਲ ਹੋ ਗਿਆ। ਇਸ ਉਤੇ ਗਰੇਵਾਲ ਨੇ ਕਿਹਾ ਕਿ ਮੈਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਸਖਤੀ ਤੋਂ ਕੰਮ ਲੈਣ।
ਉਹ ਕਿਹਾ ਕਿ ਕਿਸਾਨ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਫੋਨ ਕਰਨ ਤੇ ਆਖਣ ਕਿ ਉਹ ਗੱਲਬਾਤ ਕਰਕੇ ਰਸਤਾ ਕੱਢਣਾ ਚਾਹੁੰਦੇ ਹਨ। ਇਸ ਨਾਲ ਛੇਤੀ ਹੀ ਮਸਲੇ ਦਾ ਹੱਲ ਹੋ ਜਾਵੇਗਾ।
PUNJAB




INDIA








WORLD









