ਬਾਘਾਪੁਰਾਣਾ 13 ਅਪ੍ਰੈਲ (ਪ.ਪ.) : ਪੰਜਾਬ ਦੇ ਨਿਧੜਕ ਲੀਡਰ ਵਜੋਂ ਜਾਣੇ ਜਾਂਦੇ ਨਵਜੋਤ ਸਿੰਘ ਸਿੱਧੂ ਅੱਜ ਵਿਸਾਖੀ ਦੇ ਦਿਹਾੜੇ ਤੇ ਬਰਗਾੜੀ ਵਿਖੇ ਨਤਮਸਤਕ ਹੋਏ। ਉਨ੍ਹਾਂ ਆਪਣੇ ਨਿਜੀ ਯੂਟਿਊਬ ਚੈਨਲ ਜਿੱਤੇਗਾ ਪੰਜਾਬ ਤੇ ਵੀਡੀਓ ਪਾਕੇ ਹਾਈਕੋਰਟ ਦੇ ਫੈਸਲੇ ਜਰੀਏ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦਾ ਬੱਚ ਜਾਣਾ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਸਰਕਾਰ ਪਾਸੋਂ ਮੰਗ ਕਰਦੇ ਹਨ ਜਿਸ ਤਰ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਗਈ ਸੀ ਉਸੇ ਤਰ੍ਹਾਂ ਐਸ.ਟੀ.ਐਫ ਦੇ ਚੀਫ ਹਰਪ੍ਰੀਤ ਸਿੰਘ ਦੁਆਰਾ ਨਸ਼ੇ ਦੇ ਮੁੱਦੇ ਤੇ ਬਣਾਈ ਗਈ ਰਿਪੋਰਟ ਜਨਤਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਜਲਦ ਤੋਂ ਜਲਦ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਫੜਿਆ ਜਾਵੇ ਅਤੇ ਦਵਾਇਆ ਜਾਵੇ।
PUNJAB




INDIA








WORLD










