ਦੇਸ਼ ਵਿੱਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਜਿੱਥੇ ਵੱਖ ਵੱਖ ਜਗ੍ਹਾਵਾਂ ਤੇ ਲੋਕਡਾਊਨ ਤਕ ਲਗਾਉਣਾ ਪਿਆ ਹੈ ਉੱਥੇ ਹੀ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੀ ਕਾਫ਼ੀ ਚਿੰਤਾ ਜਤਾਈ ਜਾ ਰਹੀ ਸੀ ਇਸ ਦੇ ਚੱਲਦਿਆਂ ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਸਿੱਖਿਆ ਮੰਤਰੀ ਦੇ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਕਿਹਾ ਗਿਆ ਸੀ
ਜਿੱਥੇ ਅੱਜ CBSE ਵੱਲੋਂ ਦਸਵੀਂ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਦਿੱਤਾ ਗਿਆ ਹੈ ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਵੀ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ
ਸੰਕਰਮਣ ਦੇ ਖਤਰੇ ਨੂੰ ਵੇਖਦੇ ਹੋਏ ਸਕੂਲ ਪਹਿਲਾਂ ਤੋਂ ਹੀ ਹਨ ਬੰਦ
ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਸੰਕਰਮਣ ਦੇ ਵੱਧਦੇ ਮਾਮਲਿਆਂ ਕਾਰਨ ਦੇਸ਼ ਵਿਚ ਕਈ ਸੂਬਿਆਂ ਚ ਹਾਲਾਤ ਚਿੰਤਾਜਨਕ ਬਣੇ ਹੋਏ ਹਨ ਹਰਿਆਣਾ ਅਤੇ ਪੰਜਾਬ ਦੇ ਵਿੱਚ 30 ਅਪ੍ਰੈਲ ਤੱਕ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਹੋਏ ਹਨ ਇਸ ਵਿਚਕਾਰ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਸ਼ਸ਼ੋਪੰਜ ਦੀ ਸਥਿਤੀ ਬਣੀ ਹੋਈ ਸੀ
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦਿੱਲੀ ਦੇ ਵਿੱਚ ਸੀਬੀਐਸਸੀ ਵੱਲੋਂ 4 ਮਈ ਤੋਂ ਕਰਵਾਈ ਜਾ ਰਹੀ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ ਉਥੇ ਹੀ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ 1 ਜੂਨ ਨੂੰ ਸਮੀਖਿਆ ਕਰਨ ਤੋਂ ਬਾਅਦ ਫ਼ੈਸਲਾ ਲੇਤਾ ਜਾਏਗਾ ਇਹ ਵੀ ਕਿਹਾ ਗਿਆ ਹੈ ਵਿਦਿਆਰਥੀਆਂ ਨੂੰ 15 ਦਿਨ ਪਹਿਲਾਂ ਪ੍ਰੀਖਿਆ ਸਬੰਧੀ ਸੂਚਨਾ ਦੇ ਦਿੱਤੀ ਜਾਏਗੀ
ਅਗਲੇ ਹੁਕਮਾਂ ਤੱਕ ਨਹੀਂ ਹੋਵੇਗੀ ਬੋਰਡ ਦੀ ਪ੍ਰੀਖਿਆ
ਦੈਨਿਕ ਭਾਸਕਰ ਵਿੱਚ ਛਪੀ ਖਬਰ ਦੇ ਮੁਤਾਬਕ ਇਸ ਫ਼ੈਸਲੇ ਦੇ ਫੌਰਨ ਬਾਅਦ PSEB ਨੇ ਵੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਅਗਲੇ ਆਦੇਸ਼ ਤੱਕ ਟਾਲਣ ਦੇ ਹੁਕਮ ਦਿੱਤੇ ਹਨ ਇਸ ਸੰਬੰਧ ਵਿਚ ਬੋਰਡ ਦੇ ਵੱਲੋਂ ਚਿੱਠੀ ਜਾਰੀ ਕਰ ਦਿੱਤੀ ਗਈ ਹੈ ਦੂਜੇ ਪਾਸੇ ਇਸ ਮਸਲੇ ਤੇ ਗੱਲ ਕਰਦੇ ਹੋਏ ਸਿੱਖਿਆ ਮੰਤਰੀ ਵਿਜੈਇੰਦਰ ਵਿਜੈਇੰਦਰ ਸਿੰਗਲਾ ਨੇ ਇਸ਼ਾਰਾ ਦਿੱਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੀ CBSE ਤਰ੍ਹਾਂ ਹੀ ਕੰਮ ਕਰ ਰਿਹਾ ਹੈ ਵਿਦਿਆਰਥੀਆਂ ਨੂੰ ਦਸ ਦਿਨ ਪਹਿਲਾਂ ਵੈੱਬਸਾਈਟ ਰਾਹੀਂ ਦੱਸ ਦਿੱਤਾ ਜਾਵੇਗਾ ਕੀ ਪ੍ਰੀਖਿਆਵਾਂ ਕਦੋਂ ਹੋਣੀ ਹੈ ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇਸ ਸਬੰਧ ਵਿੱਚ ਵਿਚਾਰ ਵਟਾਂਦਰਾ ਵੀ ਕੀਤਾ ਜਾਏਗਾ