ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਦੌਰਾਨ ਲਾਲ ਕਿਲਾ ਵਿੱਚ ਹੋਈ ਹਿੰਸਾ ਦੇ ਕੇਸ ਵਿੱਚ ਗ੍ਰਿਫ਼ਤਾਰ ਹੋਏ ਐਕਟਰ ਦੀਪ ਸਿੱਧੂ ਨੂੰ ਸ਼ਨੀਵਾਰ ਨੂੰ ਦਿੱਲੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੀਪ ਸਿੱਧੂ ਨੂੰ ਇਹ ਜ਼ਮਾਨਤ 30 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਉਤੇ ਮਿਲੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ। ਹਾਲਾਂਕਿ ਇਹ ਜ਼ਮਾਨਤ ਕੁਝ ਸ਼ਰਤਾਂ ਨਾਲ ਦਿੱਤੀ ਗਈ ਹੈ। ਇਨ੍ਹਾਂ ਵਿਚ ਜਦੋਂ ਪੁਲਿਸ ਹਾਜ਼ਰੀ ਲਈ ਬੁਲਾਏਗੀ, ਪਾਸਪੋਰਟ ਜਮ੍ਹਾਂ ਕਰਵਾਉਣਗੇ ਪੈਣਗੇ, ਫੋਨ ਅਤੇ ਨੰਬਰ ਨਾ ਬਦਲੇ ਜਾਣਗੇ, ਸਬੂਤਾਂ ਨਾਲ ਛੇੜਛਾੜ ਨਹੀ ਹੋਵੇਗੀ