ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਵਧ ਰਹੇ ਸੰਕਟ ਦੇ ਵਿਚਕਾਰ ਦਿੱਲੀ ਵਿੱਚ ਇੱਕ ਵਾਰ ਫਿਰ ਲੌਕਡਾਊਨ ਲਗਾਇਆ ਗਿਆ ਹੈ। ਦਿੱਲੀ ਵਿਚ ਇਕ ਹਫ਼ਤੇ ਦਾ ਲੌਕਡਾਊਨ ਲਗਾਇਆ ਗਿਆ ਹੈ। ਇਸ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਹੈ। ਪਿਛਲੇ ਦਿਨਾਂ ਤੋਂ ਕੋਰੋਨਾ ਵਾਇਰਸ ਦੀ ਲਾਗ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਕਰਕੇ ਦਿੱਲੀ ਵਿੱਚ ਤਾਲਾਬੰਦੀ ਅੱਜ ਸਵੇਰੇ 10 ਵਜੇ ਤੋਂ ਅਗਲੇ ਸੋਮਵਾਰ ਸਵੇਰੇ 5 ਵਜੇ ਲਈ 6 ਦਿਨਾਂ ਲਈ ਲਗਾਈ ਗਈ ਹੈ।
ਇਸ ਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਤਕਰੀਬਨ 23,500 ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੀ ਲਾਗ ਦੀ ਦਰ ਬਹੁਤ ਜ਼ਿਆਦਾ ਵਧੀ ਹੈ। ਦਿੱਲੀ ਦੇ ਹਸਪਤਾਲਾਂ ਵਿੱਚ ਬੈੱਡਾਂ ਦੀ ਭਾਰੀ ਘਾਟ ਹੈ। ਆਈਸੀਯੂ ਵਿਚ ਬੈੱਡ ਲਗਭਗ ਖਤਮ ਹੋ ਚੁੱਕੇ ਹਨ ਅਤੇ ਸਿਰਫ 100 ਤੋਂ ਘੱਟ ਆਈਸੀਯੂ ਬੈੱਡ ਬਚੇ ਹਨ।
PUNJAB




INDIA








WORLD









