ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਕਰਾਇਆ ਕਿ ਹਮਮਸ਼ਵਰਾ ਹੋ ਕੇ ਦੋਸ਼ੀ ਸੰਜੇ ਸਿੰਘ ਨੇ ਮੁਦਈ ਦੀ ਬਾਂਹ ਮਰੋੜ ਦਿੱਤੀ ਅਤੇ ਦੋਸ਼ੀ ਅਕਾਸ਼ ਨੇ ਮੁਦਈ ਨੂੰ ਮੁੱਕੀਆਂ ਮਾਰੀਆਂ। ਮੁਦਈ ਦੇ ਭਰਾ ਦੀ ਨੂੰਹ ਜਸਵੀਰ ਕੌਰ ਪਤਨੀ ਅੰਗਰੇਜ ਸਿੰਘ ਵਾਸੀ ਪਿੰਡ ਖੋਟੇ ਨੇ ਮੁਦਈ ਨੂੰ ਦੋਸ਼ੀਆਂ ਪਾਸੋਂ ਛੁੱਡਾਇਆ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਾਇਆ ਗਿਆ। ਜਿਥੇ ਡਾਕਟਰ ਸਾਹਿਬ ਨੇ ਇਕ ਸੱਟ ਅੰਡਰ ਐਕਸਰੇ ਰੱਖੀ ਸੀ। ਜਿਸਦਾ ਨਤੀਜਾ ਗਰੀਵੀਅਸ ਆਉਣ ਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਪੈਸਿਆ ਦੇ ਲੈਣ-ਦੇਣ ਸਬੰਧੀ ਝਗੜਾ। ਸ:ਥ: ਹਰਬਿੰਦਰ ਸਿੰਘ ਨੇ 1.ਸੰਜੇ ਸਿੰਘ ਪੁੱਤਰ ਸੁਖਮੰਦਰ ਸਿੰਘ 2.ਅਕਾਸ਼ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀਆਨ ਪਿੰਡ ਖੋਟੇ ਜਿਲ੍ਹਾ ਮੋਗਾ ਤੇ 57/21-04-2021 ਅ/ਧ 325,323,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਸ:ਥ: ਸੁਰਜੀਤ ਸਿੰਘ 30/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਅਤੇ ਅੱਜ ਪਿੰਡ ਦੋਧਰ ਵਿਖੇ ਨਹਿਰ ਦੀ ਪੱਟੜੀ ਪਰ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ।ਜਿਸਤੇ ਅਗਲੀ ਕਾਰਵਾਈ ਲਈ ਥਾਣੇਦਾਰ ਮੰਗਲ ਸਿੰਘ 123/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਛਲੋਜ਼ੲਟਚਿ ਫਲੁਸ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਮੰਗਲ ਸਿੰਘ ਨੇ ਰੇਸ਼ਮ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਲੋਪੋਂ ਜਿਲ੍ਹਾ ਮੋਗਾਤੇ 23/20-04-2021 ਅ/ਧ 18/29/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਸ:ਥ: ਜਗਮੋਹਨ ਸਿੰਘ 93/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ। ਜੋ ਅੱਜ ਨਸ਼ੀਲੀਆਂ ਗੋਲੀਆਂ ਵੇਚਣ ਲਈ ਸਾਧਾਂ ਵਾਲੀ ਬਸਤੀ ਮੋਗਾ ਤੋਂ ਬੁੱਗੀਪੁਰਾ ਚੋਂਕ ਵੱਲ ਨੂੰ ਜਾਵੇਗਾ। ਜਿਸਤੇ ਅਗਲੀ ਕਾਰਵਾਈ ਲਈ ਥਾਣੇਦਾਰ ਲਖਵਿੰਦਰ ਸਿੰਘ 286/ਫਿਰੋਜਪੁਰ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 350 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ 0.5 ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਲਖਵਿੰਦਰ ਸਿੰਘ ਨੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਬੂਟਾ ਸਿੰਘ ਵਾਸੀ ਵਾਰਡ ਨੰਬਰ 23, ਸਾਧਾਂ ਵਾਲੀ ਬਸਤੀ ਮੋਗਾ ਜਿਲ੍ਹਾ ਮੋਗਾ ਤੇ 51/21-04-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।