ਚੰਡੀਗੜ੍ਹ 23 ਅਪ੍ਰੈਲ (ਪ.ਪ.) :: ਪੰਜਾਬ ਦੇ ਸਾਬਕਾ ਆਈ.ਜੀ. ਅਤੇ ਗੋਲੀਕਾਂਡ ਮਾਮਲੇ ਵਿਚ ਗਠਿਤ ਕੀਤੀ ਐਸ.ਆਈ.ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੂੰ ਅੱਜ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਕੀਲ ਦਾ ਲਾਇਸੈਂਸ ਜਾਰੀ ਕਰ ਦਿੱਤਾ ਹੈ। ਜਿਸਤੇ ਵੱਡੀ ਗਿਣਤੀ ਵਿਚ ਵਕੀਲ ਭਾਈਚਾਰੇ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਇਰਾਦਿਆਂ ਨੂੰ ਮੁਕਾਮ ਤੱਕ ਪਹੁੰਚਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਇਥੇ ਤੁਹਾਨੂੰ ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਉਹ ਸ਼ਖ਼ਸ ਹਨ ਜਿਨ੍ਹਾਂ ਦੁਆਰਾ ਬੇਅਦਬੀ ਤੋਂ ਬਾਅਦ ਵਾਪਰੇ ਗੋਲੀਕਾਂਡ ਮਾਮਲਿਆਂ ਵਿਚ ਬਾਦਲ ਪਰਿਵਾਰ ਨੂੰ ਕਟਗਰੇ ਵਿਚ ਖੜਾ ਕੀਤਾ ਗਿਆ ਸੀ ਤੇ ਅਦਾਲਤ ਵਿਚੋਂ ਢੁਕਵਾਂ ਫੈਸਲਾ ਨਾ ਮਿਲਦਾ ਦੇਖ ਉਨ੍ਹਾਂ ਅਸਤੀਫਾ ਦੇਕੇ ਵਕੀਲ ਵਜੋਂ ਕੰਮ ਕਰਨ ਦਾ ਫੈਸਲਾ ਲਿਆ ਸੀ।