ਮੋਗਾ, : – ਸ਼੍ਰੀ ਸੰਦੀਪ ਹੰਸ ਦੇ ਸਿਖਲਾਈ ਉੱਤੇ ਚੱਲਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਸ਼੍ਰੀ ਹਰੀਸ਼ ਨਾਇਰ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾ ਦਿੱਤਾ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਦੱਸਣਯੋਗ ਹੈ ਕਿ ਸ਼੍ਰੀ ਹਰੀਸ਼ ਨਾਇਰ 2009 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ, ਖੇਤੀਬਾੜੀ, ਪੰਜਾਬ ਸਰਕਾਰ ਲੱਗੇ ਹੋਏ ਸਨ। ਅੱਜ ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਰੋਨਾ ਮਹਾਂਮਾਰੀ ਅਤੇ ਕਣਕ ਖਰੀਦ ਦੇ ਚੱਲਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।ਸ਼੍ਰੀ ਹਰੀਸ਼ ਨਾਇਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਉਣਾ ਉਹਨਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਹਾਂਮਾਰੀ ਤੋਂ ਬਚਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
PUNJAB




INDIA








WORLD









