ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੁ:ਨੰ:250 ਮਿਤੀ 21-12-2017 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਧਰਮਕੋਟ ਵਿੱਚ ਮਾਨਯੋਗ ਅਦਾਲਤ ਸ਼੍ਰੀਮਤੀ ਸੋਨੀਆ ਕਿਨਰਾ ਏ.ਐਸ.ਜੇ ਮੋਗਾ ਜੀ ਵੱਲੋਂ 299 ਜ:ਫ: ਦਾ ਪੀ.ਓ ਘੋਸ਼ਿਤ ਕੀਤਾ ਗਿਆ ਹੈ। ਜੋ ਅੱਜ ਕਿਸ਼ਨਪੁਰਾ ਕਲਾਂ ਵਿਖੇ ਖੜਾ ਕਿਤੇ ਜਾਣ ਲਈ ਕਿਸੇ ਸਾਧਨ (ਵਹੀਕਲ) ਦੀ ਉਡੀਕ ਕਰ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਮਨਜੀਤ ਸਿੰਘ ਨੇ ਨਛੱਤਰ ਸਿੰਘ ਪੁੱਤਰ ਵਿਸਾਖਾ ਸਿੰਘ ਵਾਸੀ ਸਿਧਵਾਂਬੇਟ ਜਿਲ੍ਹਾ ਲੁਧਿਆਣਾ ਤੇ 67/30-04-2021 ਅ/ਧ 174(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਸ:ਥ: ਬੂਟਾ ਸਿੰਘ 516/ਮੋਗਾ ਪੁਲਿਸ ਪਾਰਟੀ ਸਮੇਤ ਮਹਿਤਾਬਗੜ੍ਹ ਚੋਂਕ, ਨੱਥੂਵਾਲਾ ਗਰਬੀ ਨਾਕਾਬੰਦੀ ਪਰ ਤਾਇਨਾਤ ਸੀ ਤਾਂ ਦੋਸ਼ੀ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ, ਘਬਰਾ ਕੇ, ਪਿਛੇ ਵੱਲ ਨੂੰ ਮੁੜ ਗਿਆ ਅਤੇ ਆਪਣੀ ਜੇਬ ਵਿਚੋਂ ਇਕ ਲਿਫਾਫਾ ਕੱਢ ਕੇ ਹੇਠਾ ਸੁੱਟ ਦਿੱਤਾ। ਸ਼ੱਕ ਦੇ ਅਧਾਰ ਤੇ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਲਈ ਥਾਣੇਦਾਰ ਗੁਰਸੇਵਕ ਸਿੰਘ 267/ਢ੍ਰਠ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਵੱਲੋਂ ਸੁੱਟੇ ਲਿਫਾਫੇ ਵਿਚੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਹੋਈ। ਥਾਣੇਦਾਰ ਗੁਰਸੇਵਕ ਸਿੰਘ ਨੇ ਦਵਿੰਦਰ ਕੁਮਾਰ ਉਰਫ ਕਾਲਾ ਪੁੱਤਰ ਦਰਸ਼ਨ ਲਾਲ ਵਾਸੀ ਮਾਹਲਾ ਕਲਾਂ ਜਿਲ੍ਹਾ ਮੋਗਾ ਤੇ 68/30-04-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਾਹਰੋ ਡੋਡੇ ਪੋਸਤ ਲਿਆ ਕੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਪੁਲ ਸੂਆ,ਨੇੜੇ ਗਊਸ਼ਾਲਾ ਦੇ ਕਿਨਾਰੇ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਕਿਲੋਗ੍ਰਾਂਮ ਡੋਡੇ ਪੋਸਤ ਬ੍ਰਾਂਮਦ ਕਰ ਲਏ ਗਏ। ਸ:ਥ: ਬੇਅੰਤ ਸਿੰਘ ਨੇ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਚਮਕੌਰ ਸਿੰਘ ਵਾਸੀ ਬਿਲਾਸਪੁਰ ਜਿਲ੍ਹਾ ਮੋਗਾ ਤੇ 66/30-04-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਸ਼ਰਾਬ ਵੇਚਣ ਦੇ ਆਦੀ ਹਨ ਜੋ ਮਹਿੰਮੇਵਾਲਾ ਰੋਡ ਪਰ ਖਾਲੀ ਪਲਾਟਾਂ ਵਿੱਚ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਜਿਸਤੇ ਮੁਖਬਰ ਦੀ ਦੱਸੀ ਹੋਈ ਜਗ੍ਹਾ ਪਰ ਰੇਡ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾ ਪਾਸੋਂ 48 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਹੋਲ: ਦਿਲਦਾਰ ਸਿੰਘ ਨੇ 1.ਜਗਦੀਪ ਸਿੰਘ ਉਰਫ ਜੱਗਾ ਪੁੱਤਰ ਜਰਨੈਲ ਸਿੰਘ ਵਾਸੀ ਟਿੱਬਾ ਬਸਤੀ, ਲਾਲ ਸਿੰਘ ਰੋਡ ਮੋਗਾ 2.ਵਿਜੇ ਕੁਮਾਰ ਉਰਫ ਘੱਚਾ ਪੁੱਤਰ ਅਸ਼ੋਕੀ ਵਾਸੀ ਸਾਧਾਂ ਵਾਲੀ ਬਸਤੀ, ਮੋਗਾ ਤੇ 77/30-04-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਾਹਰੋ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ ਜੋ ਅੱਜ ਦਾਣਾ ਮੰਡੀ ਪਿੰਡ ਬੁੱਟਰ ਕਲਾਂ ਵਿਖੇ ਬੈਠਾ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਿਸਤੇ ਮੁਖਬਰ ਦੀ ਦੱਸੀ ਹੋਈ ਜਗ੍ਹਾ ਪਰ ਰੇਡ ਕਰਕੇ, ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਜਗਸੀਰ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਬੂਟਾ ਸਿੰਘ ਵਾਸੀ ਢਿਲੋਂ ਪੱਤੀ ਬੁੱਟਰ ਕਲਾਂ ਜਿਲ੍ਹਾ ਮੋਗਾ ਤੇ 47/30-04-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਆਪਣੇ ਘਰ ਵਿੱਚ ਨਜਾਇਜ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਦੋਸ਼ੀ ਦੇ ਘਰ ਵਿਚੋਂ ਨਜਾਇਜ ਸ਼ਰਾਬ ਜਾਂ ਲਾਹਣ ਬ੍ਰਾਂਮਦ ਹੋ ਸਕਦੀ ਹੈ। ਜਿਸਤੇ ਦੋਸ਼ੀ ਦੇ ਘਰ ਰੇਡ ਕਰਕੇ 35 ਕਿਲੋਗ੍ਰਾਂਮ ਲਾਹਣ ਬ੍ਰਾਂਮਦ ਕਰ ਲਈ ਗਈ ਅਤੇ ਦੋਸ਼ੀ ਮੋਕਾ ਤੋਂ ਭੱਜਣ ਵਿਚ ਸਫਲ ਹੋ ਗਿਆ। ਸ:ਥ: ਜਗਦੇਵ ਸਿੰਘ ਨੇ ਧੂਤਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਬੁੱਟਰ ਕਲਾਂ ਜਿਲ੍ਹਾ ਮੋਗਾ ਤੇ 48/30-04-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਾਹਰਲੀਆਂ ਸਟੇਟਾਂ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ ਜੋ ਅੱਜ ਵੀ ਪੁਲ ਸੂਆ ਪਿੰਡ ਮੀਨੀਆ ਦੀ ਪੱਟੜੀ ਪਰ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 27 ਬੋਤਲਾਂ ਸ਼ਰਾਬ ਠੇਕਾ ਮਾਰਕਾ ਹੀਰ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ:ਸੁਰਜੀਤ ਸਿੰਘ ਨੇ ਕੁਲਵਿੰਦਰ ਸਿੰਘ ਉਰਫ ਬੱਗੀ ਪੁੱਤਰ ਕੇਵਲ ਸਿੰਘ ਵਾਸੀ ਬਿਲਾਸਪੁਰ ਜਿਲ੍ਹਾ ਮੋਗਾ ਤੇ 49/30-04-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਸਵਿੰਦਰ ਸਿੰਘ ਦੇ ਗੈਂਗਸਟਰਾਂ ਨਾਲ ਸਬੰਧ ਹਨ। ਜਿਸਦੇ ਖਿਲਾਫ ਪਹਿਲਾ ਵੀ ਕਈ ਮੁਕੱਦਮੇਂ ਦਰਜ ਹਨ। ਜੋ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਦਾ ਹੈ ,ਅਪਰਾਧ ਨੂੰ ਬਢਾਵਾ ਦਿੰਦਾ ਹੈ ਅਤੇ ਦੋਸ਼ੀ ਹਰਸਿਮਰਨ ਸਿੰਘ ਉਰਫ ਹਨੀ ਨਾਲ ਮਿਲਕੇ ਬਾਹਰਲੀਆਂ ਸਟੇਟਾਂ ਦੀ ਸ਼ਰਾਬ ਲਿਆ ਕੇ ਵੇਚਦਾ ਹੈ।ਅੱਜ ਵੀ ਦੋਸ਼ੀਆਨ ਸਵਿਫਟ ਡਜਾਇਰ ਕਾਰ ਨੰਬਰੀ ਪੀ.ਬੀ 29-ਐਮ-6688 ਪਰ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਦੋਸ਼ੀ ਜਸਵਿੰਦਰ ਸਿੰਘ ਉਰਫ ਛਿੰਦਰ ਦੇ ਡੱਬ ਵਿੱਚੋਂ ਇਕ ਪਿਸਤੋਲ (ਜਿਸ ਵਿੱਚ 7.65 ਦੇ ਰੋਂਦ ਪੈਂਦੇ ਹਨ), ਦੋ ਮੈਗਜੀਨ ਅਤੇ 7 ਕਾਰਤੂਸ ਬ੍ਰਾਂਮਦ ਹੋਏ ਅਤੇ ਦੋਸ਼ੀਆਂ ਦੀ ਕਾਰ ਵਿਚੋਂ 84 ਬੋਤਲਾਂ ਸ਼ਰਾਬ ਠੇਕਾ ਮਾਰਕਾ ਨਾਈਟ ਬਲਿਊ (ਹਰਿਆਣਾ), 24 ਬੋਤਲਾਂ ਸ਼ਰਾਬ ਠੇਕਾ ਮਾਰਕਾ 2020 (ਹਰਿਆਣਾ) ਅਤੇ 60 ਬੋਤਲਾਂ ਸ਼ਰਾਬ ਠੇਕਾ ਮਾਰਕਾ ਹੀਰ (ਹਰਿਆਣਾ) (ਕੁੱਲ 168 ਬੋਤਲਾਂ ਸ਼ਰਾਬ ਠੇਕਾ) ਬ੍ਰਾਂਮਦ ਹੋਈ। ਥਾਣੇਦਾਰ ਮੰਗਲ ਸਿੰਘ ਨੇ 1.ਜਸਵਿੰਦਰ ਸਿੰਘ ਉਰਫ ਛਿੰਦਰ ਪੁੱਤਰ ਹਰੀ ਸਿੰਘ 2.ਹਰਸਿਮਰਨ ਸਿੰਘ ਉਰਫ ਹਨੀ ਪੁੱਤਰ ਨਰੰਜਣ ਸਿੰਘ ਵਾਸੀਆਨ ਬੁੱਟਰ ਕਲਾਂ ਜਿਲ੍ਹਾ ਮੋਗਾ ਤੇ 50/30-04-2021 ਅ/ਧ 25(6), 25(7()ਿ) ਅਸਲਾ ਐਕਟ ਅਤੇ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।