ਮੋਗਾ, – ਸਮਾਜ ਪ੍ਰਤੀ ਆਪਣੀਆਂ ਵਡਮੁੱਲੀਆਂ ਸੇਵਾਵਾਂ ਦਾ ਵਿਸਥਾਰ ਕਰਦੇ ਹੋਏ, ਮੋਗਾ ਪੁਲਿਸ ਨੇ ਜ਼ਿਲ੍ਹਾ ਮੋਗਾ ਦੇ ਬਜ਼ੁਰਗ ਨਾਗਰਿਕਾਂ ਲਈ ਟੀਕਾਕਰਨ ਵਿੱਚ ਸਹਿਯੋਗ ਕਰਨ ਲਈ ਮੁਫਤ ਕੈਬ ਸੇਵਾ (ਟੈਕਸੀ ਸੇਵਾ) ਦੀ ਸ਼ੁਰੂਆਤ ਕੀਤੀ ਹੈ।ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਦਿਨਕਰ ਗੁਪਤਾ ਦੇ ਦੂਰਅੰਦੇਸ਼ੀ ਦਿਸ਼ਾ ਨਿਰਦੇਸ਼ਾਂ ‘ਤੇ ਮੋਗਾ ਪੁਲਿਸ ਨੇ ਸਾਡੇ ਬਜ਼ੁਰਗ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਇਹ ਸੇਵਾ ਸ਼ੁਰੂ ਕੀਤੀ ਹੈ। ਪੁਲਿਸ ਵੱਲੋਂ ਹੈਲਪਲਾਈਨ ਨੰਬਰ 9656896568 ਲਾਂਚ ਕੀਤਾ ਗਿਆ ਹੈ। ਕੋਈ ਵੀ ਸੀਨੀਅਰ ਨਾਗਰਿਕ, ਜੋ ਆਪਣੇ ਆਪ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾ ਲਗਵਾਉਣਾ ਚਾਹੁੰਦਾ ਹੈ, ਇਸ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਮੋਗਾ ਪੁਲਿਸ ਉਸਨੂੰ ਮੁਫਤ ਕੈਬ ਸੇਵਾ ਪ੍ਰਦਾਨ ਕਰੇਗੀ।ਸ੍ਰੀ ਗਿੱਲ ਨੇ ਜ਼ਿਲ੍ਹਾ ਮੋਗਾ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ -19 ਮਹਾਂਮਾਰੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਨੂੰ ਪਹਿਲ ਦੇਣ। ਹਰੇਕ ਵਿਅਕਤੀ ਨੂੰ ਪੰਜਾਬ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਾਹਰ ਜਾਣ ਵੇਲੇ ਹਮੇਸ਼ਾ ਮਾਸਕ ਪਹਿਨੋ ਅਤੇ ਸਮਾਜਕ ਦੂਰੀ ਬਣਾਈ ਰੱਖਣੀ ਚਾਹੀਦੀ ਹੈ। ਆਪਣੇ ਹੱਥਾਂ ਨੂੰ ਸਮੇਂ ਸਮੇਂ ਉੱਤੇ ਧੋਣਾ ਚਾਹੀਦਾ ਹੈ।ਉਨ੍ਹਾਂ ਭਰੋਸਾ ਦਿਵਾਇਆ ਕਿ ਮੋਗਾ ਪੁਲਿਸ ਸਮਾਜ ਦੀ ਸੁਰੱਖਿਆ ਲਈ ਹਮੇਸ਼ਾਂ ਆਪਣੇ ਪੱਬਾਂ ਭਾਰ ਰਹਿੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜ਼ਰੂਰਤ ਦੀ ਘੜੀ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਸਹਿਯੋਗ ਕਰਨ।ਉਹਨਾ ਕਿਹਾ ਕਿ ਅਸੀਂ, ਸਾਂਝੇ ਯਤਨਾਂ ਨਾਲ, ਇਸ ਮਹਾਂਮਾਰੀ ਨੂੰ ਹਰਾਵਾਂਗੇ ਅਤੇ ਪੰਜਾਬ ਸਰਕਾਰ ਦੁਆਰਾ ਆਰੰਭੇ ਗਏ ਮਿਸ਼ਨ ਫਤਿਹ ਨੂੰ ਸਫਲ ਬਣਾਵਾਂਗੇ।
PUNJAB




INDIA








WORLD










