ਦਿੱਲੀ :- ਇੱਕ ਪਾਸੇ ਤਾਂ ਕਿਸਾਨ ਪਹਿਲਾਂ ਹੀ ਆਪਣੀਆਂ ਨਸਲਾਂ ਨੂੰ ਬਚਾਉਣ ਦੀ ਲੜਾਈ ਲੜ ਰਿਹਾ ਹੈ ਤਾਂ ਦੂਜੇ ਪਾਸੇ ਹੁਣ ਲਾਕਡਾਊਨ ਦਾ ਵਿਰੋਧ ਵੀ ਕਰ ਰਹੇ ਹਨ।
ਇਸੇ ਕਾਰਨ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ 32 ਪ੍ਰਮੁੱਖ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ।
ਇਸ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਜੋ ਸਰਕਾਰ ਵੱਲੋਂ ਲਾਕਡਾਊਨ ਲਗਾਇਆ ਗਿਆ ਹੈ ਇਹ ਕਿਸਾਨੀ ਅੰਦੋਲਨ ਨੂੰ ਤੋੜਨ ਦੀ ਇਕ ਸਾਜਿਸ਼ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਲਾਕਡਾਊਨ ਸਮੱਸਿਆ ਦਾ ਕੋਈ ਹੱਲ ਨਹੀਂ, ਸਗੋ ਇਸ ਨਾਲ ਮਾਹੌਲ ਹੋਰ ਖਰਾਬ ਹੋ ਜਾਵੇਗਾ, ਕਿਉਂਕਿ ਲਾਕਡਾਊਨ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਲ ਦੁਕਾਨਦਾਰ ਦੁਕਾਨ ਖੋਲ੍ਹਣ ਲਈ ਸਰਕਾਰ ਖਿਲਾਫ਼ ਮੌਰਚਾ ਖੋਲ੍ਹਣ ਤਾਂਕਿ ਸਰਕਾਰ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਪਤਾ ਚੱਲ ਸਕੇ। ਉਨ੍ਹਾਂ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਲੋਕ ਦਿੱਲੀ ਧਰਨੇ ‘ਚ ਆਪਣੀ ਵੱਧ ਤੋਂ ਵੱਧ ਹਾਜ਼ਰੀ ਭਰਨ
ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਐਲਾਨ
1. 8 ਮਈ ਨੂੰ ਖ਼ੋਲਾਂਗੇ ਸਾਰੇ ਬਾਜ਼ਾਰ
2. ਪੰਜਾਬ ਵਾਸੀ ਖੋਲਣ ਆਪਣੀਆਂ ਦੁਕਾਨਾਂ
3. ਪੂਰੇ ਦੇਸ਼ ‘ਚ ਲਾਕਡਾਊਨ ਦਾ ਕੀਤਾ ਜਾਵੇਗਾ ਵਿਰੋਧ
ਕਿਸਾਨਾਂ ਨੇ ਤਾਂ ਵੱਡੇ ਐਲਾਨ ਜ਼ਰੂਰ ਕੀਤੇ ਨੇ ਪਰ ਦੇਖਣਾ ਅਹਿਮ ਹੋਵੇਗਾ ਕਿ ਹੁਣ ਸਰਕਾਰ ਕੀ ਕਰੇਗੀ।
PUNJAB




INDIA








WORLD










