ਕੋਟਕਪੂਰਾ :- ਐਸ ਆਈ ਟੀ ਵੱਲੋਂ ਕੋਟਕਪੂਰਾ, ਬਹਿਬਲ ਗੋਲੀ ਕਾਂਡ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ ਤੇਜ ਕਰਦਿਆਂ ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਅਤੇ ਆਈ ਜੀ ਪਰਮਰਾਜ ਉਮਰਾਨੰਗਲ ਦਾ ਨਾਰਕੋ ਟੈਸਟ ਕਰਾਉਣ ਲਈ ਅਦਾਲਤ ਵਿੱਚ ਆਰਜੀ ਲਾਈ ਗਈ ਸੀ । ਜਿਸ ਵਿੱਚ ਪਰਮਰਾਜ ਉਮਰਾਨੰਗਲ ਨੇ ਸਹਿਮਤੀ ਦਿੰਦਿਆਂ ਅੱਜ ਅਦਾਲਤ ਵਿੱਚ ਪੇਸ਼ ਹੋ ਕੇ ਆਪਣੇ ਵਕੀਲ ਰਾਹੀਂ ਸਹਿਮਤੀ ਪੱਤਰ ਜਮ੍ਹਾਂ ਕਰਵਾਇਆ ਗਿਆ । ਪਰ ਦੂਜੇ ਪਾਸੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਕਰਾਉਣ ਤੋਂ ਦੋਨਾਂ ਵੱਲੋਂ ਹੀ ਇਨਕਾਰ ਕਰ ਦਿੱਤਾ ਗਿਆ ਹੈ ਆਈ ਜੀ ਉਮਰਨਾਗਲ ਨੇ ਕਿਹਾ ਕਿ ਮੇਰੇ ਵੱਲੋਂ ਸ਼ੁਰੂ ਤੋਂ ਹੀ ਹਰ ਜਾਂਚ ਟੀਮ ਨੂੰ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ ਅਤੇ ਅੱਗੇ ਵੀ ਸਹਿਯੋਗ ਦਿੰਦਾ ਰਹਾਂਗਾ। ਹੁਣ ਵੀ ਸਿਟ ਦੀ ਮੰਗ ‘ਤੇ ਮੈਂ ਨਾਰਕੋ ਟੈਸਟ ਲਯੀ ਸਹਿਮਤੀ ਦਿੱਤੀ ਹੈ ਭਾਵੇ ਪੰਜ ਵਾਰ ਕਰਵਾਇਆ ਜਾਵੇ ਪਰ ਦੂਜੇ ਪਾਸੇ ਕੁਵਰ ਵਿਜੇ ਪ੍ਰਤਾਪ ਦਾ ਵੀ ਨਾਰਕੋ ਟੈਸਟ ਹੋਵੇ ਜਿਨ੍ਹਾਂ ਵੱਲੋਂ ਨਿੱਜੀ ਰੰਜਿਸ਼ ਦੇ ਚਲੱਦੇ ਮੇਰੇ ਨਾਲ ਇਹ ਵਿਹਾਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕੋਟਕਪੂਰਾ ਘਟਨਾਕ੍ਰਮ ਸਮੇ ਮੇਰੀ ਮੌਜੂਦਗੀ ਨਿਯਮ ਮੁਤਾਬਿਕ ਸੀ ਪਰ ਬਹਿਬਲ ਗੋਲੀਕਾਂਡ ਚ ਮੇਰੀ ਮੌਜੂਦਗੀ ਨਾ ਹੋਣ ਦੇ ਚਲੱਦੇ ਵੀ ਮੇਨੂ ਨਾਮਜ਼ਦ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅੱਗੇ ਵੀ ਮੈਂ ਜਾਂਚ ਚ ਹਰ ਤਰਾਂ ਦਾ ਸਹਿਯੋਗ ਦਿੰਦਾ ਰਹਾਂਗਾ।
PUNJAB




INDIA








WORLD










