ਦਿੱਲੀ :- ਖੇਤੀ ਕਨੂੰਨਾਂ ਦੇ ਖਿਲਾਫ ਅੱਜ ਕਿਸਾਨਾਂ ਵੱਲੋਂ ਜਿਥੇ ਜੰਤਰ ਮੰਤਰ ਤੇ ਪੁਲਿਸ ਦੇ ਸੁਰੱਖਿਆ ਘੇਰੇ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ ਓਧਰ ਦੂਜੇ ਪਾਸੇ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਸੰਸਦ ਭਵਨ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਕੀਤੇ ਗਏ। ਇਸ ਪ੍ਰਦਰਸ਼ਨ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਕਈ ਸੰਸਦ ਮੈਂਬਰ ਇਸ ਧਰਨੇ ਵਿੱਚ ਸ਼ਾਮਲ ਹੋਏ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲੇ ਕਾਨੂੰਨਾਂ ਨੂੰ ਵਾਪਸ ਲਓ’ ਅਤੇ ‘ਪ੍ਰਧਾਨ ਮੰਤਰੀ ਨਿਆ ਕਾਰੋ’ ਦੇ ਨਾਅਰੇ ਲਗਾਏ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ, ‘ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ। ਨਰਿੰਦਰ ਸਿੰਘ ਤੋਮਰ ਨੇ ਇਹ ਬਿਆਨ ਦਿੱਤਾ ਹੈ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਾਂ, ਬੱਸ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਨਾ ਕਰੋ। ਫੇਰ ਕੀ ਗੱਲ ਕਰੀਏ? ਸਰਕਾਰ ਨੇ ਕੀ ਕਿਹਾ ਹੈ? ”
ਵਿਰੋਧ ਪ੍ਰਦਰਸ਼ਨਾਂ ਬਾਰੇ ਨਕਵੀ ਦਾ ਬਿਆਨ
ਵਿਰੋਧ ਪ੍ਰਦਰਸ਼ਨ ਬਾਰੇ ਕੇਂਦਰੀ ਮੰਤਰੀ ਅਤੇ ਭਾਜਪਾ ਸੰਸਦ ਮੁਖਤਾਰ ਅੱਬਾਸ ਨਕਵੀ ਨੇ ਕਿਹਾ, “ਮੁੱਦਿਆਂ, ਤੱਥਾਂ ਤੇ ਦਲੀਲਾਂ ਬਾਰੇ ਕਿਸੇ ਵੀ ਅੰਦੋਲਨ ਦਾ ਸਵਾਗਤ ਕੀਤਾ ਜਾਂਦਾ ਹੈ, ਪਰ ਕਿਸ ਮੁੱਦੇ ‘ਤੇ ਕੁਝ ਲੋਕ ਕਿਸਾਨਾਂ ਦੇ ਮੋਢਿਆਂ ‘ਤੇ ਬੰਦੂਕ ਲੈ ਕੇ ਅੰਦੋਲਨ ਕਰ ਰਹੇ ਹਨ। ਸਰਕਾਰ ਨੇ ਕਿਹਾ ਕਿ ਤੁਸੀਂ ਆਓ ਅਤੇ ਜੋ ਮੁੱਦੇ ਤੁਹਾਡੇ ‘ਤੇ ਆਓ, ਜੋ ਮੁੱਦੇ ਤੁਹਾਡੇ ਕੋਲ ਹਨ ਉਨ੍ਹਾਂ ‘ਤੇ ਗੱਲ ਕਰੋ, ਮੁੱਦੇ ਹੈ ਹੀ ਨਹੀਂ।” ਦੱਸ ਦਈਏ ਕਿ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਦਿੱਲੀ ਦੀਆਂ ਵੱਖ-ਵੱਖ ਬਰੂਹਾਂ ‘ਤੇ ਬੈਠੇ ਹਨ।