ਮੋਗਾ 23 ਜੁਲਾਈ (ਪ.ਪ.) ਮੋਗਾ ਵਿੱਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰਿਆ ਜਦੋਂ ਦੋ ਬਸਾਂ ਦੀ ਆਪਸ ਵਿਚ ਟੱਕਰ ਹੋ ਗਈ। ਜਿਸ ਵਿੱਚ ਹੁਣ ਤੱਕ 3 ਲੋੱਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜ਼ੀਰਾ ਤੋਂ ਮਿੰਨੀ ਬੱਸ ਵਿੱਚ ਕਾਂਗਰਸੀ ਵਰਕਰ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੱਜੋਂ ਤਾਜਪੋਸ਼ੀ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸੀ ਜੋ ਸਿੱਧੀ ਜਾਕੇ ਪੀ.ਆਰ.ਟੀ.ਸੀ ਬੱਸ ਵਿੱਚ ਵੱਜੀ। ਇਸ ਟੱਕਰ ਵਿੱਚ ਦੋਨੋ ਡਰਾਈਵਰਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਅੰਮ੍ਰਿਤਸਰ ਰੋਡ ‘ਤੇ ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਹ ਹਾਦਸਾ ਕਰੀਬ ਪੌਣੇ ਅੱਠ ਵਜੇ ਵਾਪਰਿਆ। ਹਾਦਸੇ ਵਿੱਚ ਮੌਕੇ ਤੇ 3 ਮੌਤਾਂ ਹੋ ਗਈਆਂ ਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਤੇ ਸਮਾਜ ਸੇਵਕਾਂ ਨੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਜ਼ਾਦਾ ਬੱਸ ਜੀਰਾ ਤੋਂ ਚੰਡੀਗੜ੍ਹ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਸੀ।
ਘਟਨਾ ਦਾ ਪਤਾ ਚੱਲਦਿਆਂ ਹੀ ਡਿਪਟੀ ਕਮਿਸ਼ਨਰ ਸੰਦੀਪ ਹਾਂਸ, ਡੀਐਸਪੀ ਧਰਮਕੋਟ ਸਰਦਾਰ ਸੁਬੇਗ ਸਿੰਘ ਮੌਕੇ ‘ਤੇ ਪੁੱਜੇ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਹ ਹਾਦਸਾ ਪ੍ਰਾਈਵੇਟ ਬੱਸ ਦੀ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ 3 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਤੇ ਦਰਜਨਾਂ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਹੈ। ਜ਼ਖ਼ਮੀ ਵਿਅਕਤੀ ਇੰਨੀ ਗਿਣਤੀ ਸਨ ਕਿ ਹਸਪਤਾਲ ਵਿੱਚ ਬੈਡਾਂ ਦੀ ਵੀ ਕਮੀ ਪੈ ਗਈ।
PUNJAB




INDIA








WORLD










