ਮੋਗਾ 23 ਜੁਲਾਈ (ਪ.ਪ.) :ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਜਾ ਰਹੇ ਕਾਂਗਰਸੀ ਵਰਕਰ ਅੱਜ ਸਵੇਰੇ ਮੋਗਾ ਨੇੜੇ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਹਾਦਸੇ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਉਸਦੀ ਭੈਣ ਮਾਲਵਿਕਾ ਸੂਦ ਜ਼ਖਮੀਆਂ ਦੀ ਹਾਲ ਜਾਣਨ ਲਈ ਮੋਗਾ ਦੇ ਸਿਵਲ ਹਸਪਤਾਲ ਪਹੁੰਚੇ। ਜ਼ਖਮੀਆਂ ਨਾਲ ਗੱਲ ਕਰਨ ਤੋਂ ਬਾਅਦ ਸੋਨੂੰ ਸੂਦ ਅਤੇ ਉਸਦੀ ਭੈਣ ਮਾਲਵੀਕਾ ਨੇ ਐਲਾਨ ਕੀਤਾ ਕਿ ਉਹ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਸੂਦ ਫਾਉਂਡੇਸ਼ਨ ਵੱਲੋਂ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਅਤੇ ਮੋਬਾਈਲ ਫੋਨ ਦੇਣ ਦਾ ਐਲਾਨ ਕੀਤਾ, ਜਦਕਿ ਜ਼ਖਮੀਆਂ ਨੂੰ 25-25 ਹਜ਼ਾਰ ਅਤੇ ਮੋਬਾਈਲ ਫੋਨ ਦਿੱਤੇ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਅੱਜ ਮੋਗਾ ਵਿਖੇ ਹੋਏ ਬੱਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਮਦਦ ਤੁਰੰਤ ਪਹੁੰਚਾਉਣ। ਤੇ ਵਿਸ਼ਵਾਸ ਦਿਵਾਇਆ ਕਿ ਜੋ ਵੀ ਹਾਦਸੇ ਵਿੱਚ ਜ਼ਖਮੀ ਹੋਏ ਹਨ ਉਹਨਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
PUNJAB




INDIA








WORLD










