ਦਿੱਲੀ ਪੁਲਿਸ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਹੈ । ਇਸ ਕਰਕੇ ਮਨਜਿੰਦਰ ਸਿੰਘ ਸਿਰਸਾ ਦੇਸ਼ ਛੱਡ ਕੇ ਭੱਜ ਨਾ ਜਾਵੇ ਕਿਉਂਕਿ ਦੋ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਅਹੁਦੇਦਾਰਾਂ ਨੇ ਮੌਜੂਦਾ ਕਮੇਟੀ ਤੇ ਚੋਰੀ ਅਤੇ ਟੈਂਟ ਦੇ ਬਿੱਲਾਂ ਦੀ ਹੇਰਫੇਰੀ ਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਵਾਇਆ ਸੀ । ਜਿਸ ਤੋਂ ਬਾਅਦ ਇਹ ਕੇਸ ਅਦਾਲਤ ਵਿੱਚ ਚੱਲ ਰਿਹਾ ਸੀ 9 ਜੁਲਾਈ ਨੂੰ ਅਦਾਲਤ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕੇ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਬਹੁਤ ਸਾਰੀ ਜਾਇਦਾਦ ਵੇਚ ਦਿੱਤੀ ਹੈ । ਤੇ ਅਗਲੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਉਹ ਵਿਦੇਸ਼ ਭੱਜ ਸਕਦਾ ਹੈ । ਇਸ ਕਰਕੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ । ਤੇ ਉਸ ਤੋਂ ਬਾਅਦ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ । ਸਿਰਸਾ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਸਾਰੇ ਹਵਾਈ ਅੱਡਿਆਂ ਤੇ ਆਦੇਸ਼ ਜਾਰੀ ਕਰ ਦਿੱਤੇ ਹਨ
PUNJAB




INDIA








WORLD










