ਥਾਣਾ ਬਾਘਾਪੁਰਾਣਾ
ਮੁਦੈਲਾ ਨੇ ਦਰਜ ਕਰਾਇਆ ਕਿ ਉਹ ਫੋਨ ਸੁਣਦੇ ਹੋਏ ਪੈਦਲ ਬੱਸ ਅੱਡੇ ਵੱਲ ਨੂੰ ਜਾ ਰਹੀ ਤਾਂ ਦੋਸ਼ੀ ਪਿਛੋਂ ਪੈਦਲ ਆਇਆ ਅਤੇ ਮੁਦੈਲਾ ਦਾ ਮੋਬਾਇਲ ਫੋਨ ਝਪਟ ਮਾਰਕੇ,ਖੋਹ ਕੇੇ ਮੋਕਾ ਤੋਂ ਫਰਾਰ ਹੋ ਗਿਆ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਜਗਸੀਰ ਸਿੰਘ ਨੇ ਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਬਾਘਾਪੁਰਾਣਾ ਤੇ 157/29-07-2021 ਅ/ਧ 379(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਇਹ ਮੁਕੱਦਮਾਂ ਦਰਖਾਸਤ ਨੰਬਰੀ 177/ਐਫ/2021 ਮਿਤੀ 11-05-2021 ਬਾਅਦ ਪੜਤਾਲ ਉਪ ਕਪਤਾਨ ਪੁਲਿਸ ਧਰਮਕੋਟ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦਰਖਾਸਤੀ ਵਿਦੇਸ਼ ਕਨੇਡਾ ਦਾ ਸਿਟੀਜਨ ਹੈ ਅਤੇ ਦਰਖਾਸਤੀ ਦੀ ਗੈਰਹਾਜਰੀ ਵਿੱਚ ਦੋਸ਼ੀਆਂ ਨੇ ਸਾਜਬਾਜ ਹੋ ਕੇ, ਦਰਖਾਸਤੀ ਦੀ ਜਗ੍ਹਾ ਕੋਈ ਹੋਰ ਵਿਅਕਤੀ ਖੜਾ ਕਰਕੇ, ਜਾਅਲੀ ਮੁਖਤਿਆਰਨਾਮਾਂ ਤਿਆਰ ਕਰਕੇ ਦਰਖਾਸਤੀ ਦੀ 3 ਕਨਾਲ ਜਮੀਨ ਅਤੇ 1 ਕਨਾਲ 13 ਮਰਲੇ ਘਰਵਾਲੀ ਜਗ੍ਹਾ ਦੀ ਰਜਿਸਟਰੀ ਕਰਵਾ ਲਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਦਲਜੀਤ ਸਿੰਘ ਨੇ 1.ਜੋਗਿੰਦਰ ਸਿੰਘ ਪੁੱਤਰ ਬਲਵੰਤ ਸਿੰਘ 2.ਚਾਨਣ ਸਿੰਘ ਪੁੱਤਰ ਸੁਰਜੀਤ ਸਿੰਘ 3.ਲਾਲ ਸਿੰਘ ਪੁੱਤਰ ਬਚਨ ਸਿੰਘ ਵਾਸੀਆਨ ਫਤਿਹਗੜ੍ਹ ਕੋਰੋਟਾਣਾ ਤੇ 146/29-07-2021 ਅ/ਧ 419, 420, 467, 468, 471, 120(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 250 ਨਸ਼ੀਲੀਆਂ ਗੋਲੀਆਂ ਮਾਰਕਾ ਲੀਵ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਲਖਵੀਰ ਸਿੰਘ ਨੇ ਸ਼ਨੀ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮਹਿਰੋਂ ਜਿਲ੍ਹਾ ਮੋਗਾ ਤੇ 76/29-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05.010 ਗ੍ਰਾਂਮ (05 ਗ੍ਰਾਂਮ 10 ਮਿਲੀਗ੍ਰਾਂਮ) ਹੈਰੋਇਨ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਦਿਲਬਾਗ ਸਿੰਘ ਨੇ ਜਗਰਾਜ ਸਿੰਘ ਪੁੱਤਰ ਲਾਭ ਸਿੰਘ ਵਾਸੀ ਵਾਰਡ ਨੰ:1, ਬੱਧਨੀ ਕਲਾਂ ਜਿਲ੍ਹਾ ਮੋਗਾ ਤੇ 108/29-07-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4.5 ਗ੍ਰਾਂਮ (4 ਗ੍ਰਾਂਮ 500 ਮਿਲੀਗ੍ਰਾਂਮ) ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਬਲਧੀਰ ਸਿੰਘ ਨੇ ਗੁਰਦੇਵ ਸਿੰਘ ਉਰਫ ਲਾਡੀ ਪੁੱਤਰ ਗੁਰਚਰਨ ਸਿੰਘ ਵਾਸੀ ਦੋਲੇਵਾਲਾ ਜਿਲ੍ਹਾ ਮੋਗਾ ਤੇ 179/29-07-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਖੁੱਲੀਆਂ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬਲਵਿੰਦਰ ਸਿੰਘ ਨੇ ਜਸਵੰਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਲਹੋਰੀਆਂ ਦਾ ਮੁਹੱਲਾ ਮੋਗਾ ਜਿਲ੍ਹਾ ਮੋਗਾ ਤੇ 178/29-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 70 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਂਮਾਡੋਲ 100 ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਸੇਵਕ ਸਿੰਘ ਨੇ ਮਨਜਿੰਦਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਕੋਠੇ ਸੰਧੂਆਂਵਾਲਾ, ਸਮਾਲਸਰ ਤੇ 77/29-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਰਾਜ ਸਿੰਘ ਨੇ ਮਨਪ੍ਰੀਤ ਸਿੰਘ ਉਰਫ ਸੋਨੂੰ ਪੁੱਤਰ ਹਰਨੇਕ ਸਿੰਘ ਵਾਸੀ ਸਮਾਲਸਰ ਜਿਲ੍ਹਾ ਮੋਗਾ ਤੇ 78/29-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆ ਗੋਲੀਆ ਮਾਰਕਾ Ralin 0.5 ਅਤੇ 100 ਨਸ਼ੀਲੀਆਂ ਗੋਲੀਆਂ ਮਾਰਕਾ Esila (ਕੁੱਲ 300 ਨਸ਼ੀਲੀਆਂ ਗੋਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਮੱਘਰ ਸਿੰਘ ਨੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਰਾਜਵੀਰ ਸਿੰਘ ਵਾਸੀ ਆਦਰਸ਼ ਨਗਰ, ਨਿਹਾਲ ਸਿੰਘ ਵਾਲਾ ਤੇ 130/29-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਹੀਰ ਸੋਂਫੀ ਨੰਬਰ ਵੰਨ ਬ੍ਰਾਂਮਦ ਕਰ ਲਈ ਗਈ। ਸ:ਥ: ਸਰਦਾਰਾ ਸਿੰਘ ਨੇ ਬਲਵੀਰ ਸਿੰਘ ਉਰਫ ਬੋਲਾ ਪੁੱਤਰ ਮਿੱਠੂ ਸਿੰਘ ਵਾਸੀ ਬੁੱਧ ਸਿੰਘ ਵਾਲਾ ਜਿਲ੍ਹਾ ਮੋਗਾ ਤੇ 156/29-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਅਮਰਜੀਤ ਸਿੰਘ ਨੇ ਸੁਖਮੰਦਰ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਪਿੰਡ ਮੱਧੇਕੇ ਜਿਲ੍ਹਾ ਮੋਗਾ ਤੇ 129/29-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









