ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੋਵਿਡ-ਅਨੁਕੂਲ ਵਿਵਹਾਰ ਦੀ ਪਾਲਣਾ ਕਰਦਿਆਂ 2 ਅਗਸਤ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਹੁਕਮ ਦੇ ਦਿੱਤਾ ਹੈ। ਇਸ ਸਬੰਧੀ ਵਿਸਤ੍ਰਿਤ ਹੁਕਮ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਜਾਣਗੇ। ਹੋਰ ਕੋਵਿਡ -19 ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤੀਆਂ ਗਿਆ ਹੈ। ਨਾਲ ਹੀ ਸੀਐਮ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਮਐਚਏ ਵਲੋਂ ਜਾਰੀ ਕੀਤੇ ਗਏ ਕੋਵਿਡ ਨਾਲ ਸਬੰਧਿਤ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ। ਕੋਵਿਡ ਦੇ ਮਾਮਲਿਆਂ ਵਿੱਚ ਗਿਰਾਵਟ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ, ਹਾਲਾਂਕਿ ਦੇਸ਼ ‘ਚ ਕੋਰੋਨਾ ਦੇ ਕੇਸਾਂ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਸਰਕਾਰ ਨੇ ਪਹਿਲਾਂ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉੱਚ ਸਿੱਖਿਆ ਦੇ ਹੋਰ ਸਾਰੇ ਅਦਾਰਿਆਂ ਨੂੰ ਇਸੇ ਤਰ੍ਹਾਂ ਦੀ ਪਾਲਣਾ ਦੇ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।
PUNJAB




INDIA








WORLD










