ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਨਜਾਇਜ ਮਾਈਨਿੰਗ ਕਰਕੇ, ਆਪਣੇ ਆਪਣੇ ਟਰੈਕਟਰ ਟਰਾਲੀਆਂ ਪਰ ਰੇਤਾ ਲੋਡ ਕਰਕੇ, ਪਿੰਡ ਕੋਟ ਸਦਰ ਖਾਂ ਤੋਂ ਮੋਗਾ ਵੱਲ ਨੂੰ ਜਾ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਦੋ ਟਰੈਕਟਰ ਸਮੇਤ ਦੋ ਟਰਾਲੀਆਂ (ਲੋਡ ਰੇਤਾ) ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਕੰਵਲਜੀਤ ਸਿੰਘ ਨੇ 1.ਗੁਰਮੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਕੋਟ ਸਦਰ ਖਾਂ ਜਿਲ੍ਹਾ ਮੋਗਾ 2.ਜਗਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਆਨ ਪਿੰਡ ਕੋਟ ਸਦਰ ਖਾਂ ਜਿਲ੍ਹਾ ਮੋਗਾ ਤੇ 57/12-05-2021 ਅ/ਧ 379,411 ਭ:ਦ: 21 ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਮੁਦਈ ਨੇ ਦਰਜ ਕਰਾਇਆ ਕਿ ਉਹ ਆਪਣੇ ਖੇਤ ਵਿਚੋਂ ਟਰੈਕਟਰ ਟਰਾਲੀਆਂ ਨਾਲ ਮਿੱਟੀ ਚੁਕਵਾ ਰਿਹਾ ਸੀ ਤਾਂ ਦੋਸ਼ੀ ਆਪਣੇ ਲਾਈਸੰਸੀ ਰਿਵਾਲਵਰ ਨਾਲ ਉਥੇ ਆ ਗਿਆ। ਜਿਸਨੇ ਮੁਦਈ ਨੂੰੰ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਮੁਦਈ ਵੱਲੋਂ ਰੋਕਣ ਤੇ ਦੋਸ਼ੀ ਨੇ ਮੁਦਈ ਅਤੇ ਟਰੈਕਟਰ ਟਰਾਲੀਆਂ ਦੇ ਡਰਾਈਵਰਾਂ ਨੂੰ ਡਰਾਉਣ- ਧਮਕਾਉਣ ਦੀ ਨੀਯਤ ਨਾਲ ਆਪਣੇ ਲਾਈਸੰਸੀ ਰਿਵਾਲਵਰ ਨਾਲ ਹਵਾਈ ਫਾਇਰ ਕੀਤਾ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ।ਸ:ਥ: ਸੁਰਜੀਤ ਸਿੰਘ ਨੇ ਚੰਦ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੱਲੇਆਣਾ ਜਿਲ੍ਹਾ ਮੋਗਾ ਤੇ 57/12-05-2021 ਅ/ਧ 336,506 ਭ:ਦ: 27-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਵਹੀਕਲ ਚੋਰੀ ਕਰਨ ਦਾ ਆਦੀ ਹੈ। ਜੋ ਅੱਜ ਵੀ ਮੋਟਰਸਾਈਕਲ ਚੋਰੀ ਕਰਕੇ ਰੇਲਵੇ ਰੋਡ ਮੋਗਾ ਵੱਲ ਨੂੰ ਜਾ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਹੀਰੋ ਡੀਲੈਕਸ ਮੋਟਰਸਾਈਕਲ ਨੰਬਰੀ ਪੀ.ਬੀ 28-ਡੀ-8057 ਬ੍ਰਾਂਮਦ ਕਰ ਲਿਆ ਗਿਆ।ਕੁੱਲ ਮਲੀਤੀ:-20,000/- ਰੁਪਏ।ਸ:ਥ: ਬਲਕਾਰ ਸਿੰਘ ਨੇ ਹਸਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੋਬਿੰਦਗੜ੍ਹ ਬਸਤੀ, ਮੋਗਾ ਤੇ 89/12-05-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਦੋਸ਼ੀ ਪਰਮਿੰਦਰ ਸਿੰਘ ਉਰਫ ਹੈਪੀ ਪਾਸੋਂ 25 ਗ੍ਰਾਂਮ ਹੈਰੋਇਨ ਅਤੇ ਦੋਸ਼ੀ ਸੁਖਪ੍ਰੀਤ ਸਿੰਘ ਉਰਫ ਸੁੱਖਾ ਪਾਸੋਂ 25 ਗ੍ਰਾਂਮ ਹੈਰੋਇਨ (ਕੁੱਲ 50 ਗ੍ਰਾਂਮ ਹੈਰੋਇਨ) ਅਤੇ ਇਕ ਹਾਂਡਾ ਐਕਟਿਵਾ ਸਕੂਟਰੀ ਨੰਬਰੀ ਪੀ.ਬੀ -66-ਏ-5283 ਬ੍ਰਾਂਮਦ ਕਰ ਲਈ ਗਈ।ਸ:ਥ: ਮਲਕੀਤ ਸਿੰਘ ਨੇ 1.ਪਰਮਿੰਦਰ ਸਿੰਘ ਉਰਫ ਹੈਪੀ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਕੁੱਸਾ ਥਾਣਾ ਬੱਧਨੀ ਕਲਾਂ ਜਿਲ੍ਹਾ ਮੋਗਾ 2.ਸੁਖਪ੍ਰੀਤ ਸਿੰਘ ਉਰਫ ਸੱੁਖਾ ਪੁੱਤਰ ਬਿੰਦਰ ਸਿੰਘ ਵਾਸੀ ਪਿੰਡ ਦੋਸਾਂਝ ਥਾਣਾ ਮਹਿਣਾ ਜਿਲ੍ਹਾ ਮੋਗਾ ਤੇ 32/12-05-2021 ਅ/ਧ 21(ਬੀ)-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਾਹਰੋ ਸ਼ਰਾਬ ਠੇਕਾ ਸਸਤੇ ਭਾਅ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕਰਕੇ 45 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਹੀਰ ਸੋਫੀ ਬ੍ਰਾਂਮਦ ਕਰ ਲਈ ਗਈ।ਸ:ਥ: ਪਰਮਜੀਤ ਸਿੰਘ ਨੇ ਵੀਰ ਸਿੰਘ ਉਰਫ ਰਾਜੂ ਪੁੱਤਰ ਇਕਬਾਲ ਸਿੰਘ ਵਾਸੀਪਿੰਡ ਚੰਦਪੁਰਾਣਾ ਜਿਲ੍ਹਾ ਮੋਗਾ ਤੇ 79/12-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 45 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ।ਸ:ਥ: ਜਸਵਿੰਦਰ ਸਿੰਘ ਨੇ ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਗੁਰਚਰਨ ਸਿੰਘ ਵਾਸੀ ਪੰਡੋਰੀ ਅਰਾਈਆਂ ਜਿਲ੍ਹਾ ਮੋਗਾ ਤੇ 79/12-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।