ਨਿਹਾਲ ਸਿੰਘ ਵਾਲਾ (ਪ੍ਰਦੀਪ ਢਿੱਲੋਂ) : ਬੀਤੇ ਕੱਲ੍ਹ ਮੋਗਾ ਜਿਲ੍ਹੇ ਦੇ ਪਿੰਡ ਰੌਂਤਾ ਦੇ ਰਹਿਣ ਵਾਲੇ ਦਵਿੰਦਰ ਸਿੰਘ (20) ਪੁੱਤਰ ਮੁਖਤਿਆਰ ਸਿੰਘ ਦਾ ਨਾਲ ਦੇ ਪਿੰਡ ਕੋਇਰ ਸਿੰਘ ਵਾਲਾ ਵਿਖੇ ਬੇਰਿਹਮੀ ਨਾਲ ਕੁੱਟਮਾਰ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪ੍ਰਸਾਸ਼ਨ ਤੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਮ੍ਰਿਤਕ ਦਾ ਓੁਸ ਵੇਲੇ ਤੱਕ ਸੰਸਕਾਰ ਨਾ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਦੋਸ਼ੀ ਫੜੇ ਨਹੀਂ ਜਾਂਦੇ।
PUNJAB




INDIA








WORLD










