
ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਮੁੜ ਵਧ ਗਈਆਂ ਹਨ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮੁਹਾਲੀ ਵਿਜੀਲੈਂਸ ਨੇ ਕੇਸ ਦਰਜ ਕੀਤਾ ਹੈ। ਰਾਤ ਭਰ ਸੈਣੀ ਦੇ ਚੰਡੀਗੜ੍ਹ ਦੇ ਸੈਕਟਰ 20 ਸਥਿਤ ਘਰ ਵਿੱਚ ਛਾਪੇਮਾਰੀ ਚੱਲੀ ਹੈ। ਅਜੇ ਵੀ ਵਿਜੀਲੈਂਸ ਦੇ ਅਧਿਕਾਰੀ ਕੋਠੀ ਵਿੱਚ ਮਜੂਦ ਹੈ ।ਤੇ ਇਸ ਕੋਠੀ ਨੂੰ ਅਦਾਲਤ ਵੱਲੋਂ 10 ਦਿਨ ਪਹਿਲਾਂ ਕੋਠੀ ਨੂੰ ਅਟੈਚ ਕੀਤਾ ਗਿਆ ਸੀ । ਫਰਜ਼ੀ ਪੇਪਰ ਜ਼ਰੀਏ ਐਗ੍ਰੀਮੈਂਟ ਦਾ ਮਾਮਲਾ ਹੈ। ਜਿਸ ਵਿੱਚ ਇੱਕ ਨਵੀਂ ਐੱਫਆਈਆਰ ਪੰਜਾਬ ਵਿਜੇਲੈਂਸ ਨੇ ਦਰਜ ਕੀਤੀ ਹੈ। ਇਸ ਵਿੱਚ 5 ਤੋਂ 6 ਲੋਕਾਂ ਦੇ ਨਾਮ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
ਬਲਵੰਤ ਸਿੰਘ ਮੁਲਤਾਨੀ ਕੇਸ
1990 ਦੇ ਦਹਾਕੇ ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਸਨ। ਉਸ ‘ਤੇ 1991’ ਚ ਅੱਤਵਾਦੀ ਹਮਲਾ ਹੋਇਆ ਸੀ। ਉਸ ਹਮਲੇ ਵਿੱਚ ਸੈਣੀ ਦੀ ਸੁਰੱਖਿਆ ਵਿੱਚ ਤਾਇਨਾਤ ਚਾਰ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਸਨ। ਸੈਣੀ ਵੀ ਜ਼ਖਮੀ ਹੋ ਗਏ। ਉਸ ਕੇਸ ਵਿੱਚ, ਪੁਲਿਸ ਨੇ ਸੈਣੀ ਦੇ ਆਦੇਸ਼ਾਂ ਤੇ ਸਾਬਕਾ ਆਈਏਐਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕੀਤਾ ਸੀ। ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਚੱਲ ਰਿਹਾ ਹੈ। ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ‘ਤੇ ਸੈਣੀ ਅਤੇ ਛੇ ਹੋਰਨਾਂ ਵਿਰੁੱਧ ਕਤਲ ਸਮੇਤ ਵੱਖ -ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਤਾਨੀ ਕੇਸ ਵਿੱਚ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਬਲੈਂਕੇਟ ਬੇਲ ਮਿਲੀ ਹੋਈ ਹੈ।
ਬਰਗਾੜੀ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ
ਸੁਮੇਧ ਸਿੰਘ ਸੈਣੀ ਵੀ ਬਰਗਾੜੀ ਮਾਮਲੇ ਵਿੱਚ ਬਹੁਤ ਚਰਚਾ ਵਿੱਚ ਹਨ। ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਬੰਧੀ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ਾਂ ਦਾ ਪਹਿਲਾਂ ਹੀ ਸਾਹਮਣਾ ਕਰ ਰਹੇ ਹਨ। ਉਸ ਵਿਰੁੱਧ 21 ਅਕਤੂਬਰ 2015 ਨੂੰ ਕੇਸ ਦਰਜ ਕੀਤਾ ਗਿਆ ਸੀ। ਐਸਆਈਟੀ ਨੇ ਉਕਤ ਮਾਮਲੇ ਵਿੱਚ ਦੋਵਾਂ ਨੂੰ ਚਾਰਜਸ਼ੀਟ ਸੌਂਪੀ ਸੀ। ਸੈਣੀ ਨੇ ਚਾਰਜਸ਼ੀਟ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਹੈ।
ਕਾਨੂੰਨ ਤੋਂ ਬਾਹਰ ਹੋ ਕੇ ਕੰਮ ਕਰਨ ਦੇ ਇਲਜ਼ਾਮ
2012 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੁਮੇਧ ਸਿੰਘ ਸੈਣੀ ਨੂੰ ਡੀਜੀਪੀ ਨਿਯੁਕਤ ਕੀਤਾ ਸੀ। ਸਾਬਕਾ ਡੀਜੀਪੀ ਕੇਪੀਐਸ ਗਿੱਲ ਦੇ ਨਾਲ ਸੁਮੇਧ ਸੈਣੀ ਉੱਤੇ ਵੀ ਪੰਜਾਬ ਅੱਤਵਾਦ ਦੇ ਖਾਤਮੇ ਲਈ ਕਈ ਵਾਰ ਕਾਨੂੰਨ ਤੋਂ ਬਾਹਰ ਕੰਮ ਕਰਨ ਦੇ ਦੋਸ਼ ਵੀ ਲੱਗੇ ਸਨ। ਪੰਜਾਬ ਵਿੱਚ ਅੱਤਵਾਦ ਦੇ ਸਮੇਂ ਦੌਰਾਨ, ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੇ ਸੁਮੇਧ ਸਿੰਘ ਸੈਣੀ ਅਤੇ ਤਤਕਾਲੀ ਡੀਜੀਪੀ ਕੇਪੀਐਸ ਗਿੱਲ ਦੋਵਾਂ ਨੂੰ ਫਰੀ ਹੈਂਡ ਦਿੱਤਾ ਸੀ, ਤਾਂ ਜੋ ਪੰਜਾਬ ਵਿੱਚੋਂ ਅੱਤਵਾਦ ਦਾ ਖਾਤਮਾ ਕੀਤਾ ਜਾ ਸਕੇ।
PUNJAB




INDIA








WORLD










