
ਚੰਡੀਗੜ੍ਹ :- ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ (ਚੰਡੀਗੜ੍ਹ) ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਬੈਠਕ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਪੰਜਾਬ ਕਾਂਗਰਸ ਲੀਡਰਸ਼ਿਪ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਵਿਸਥਾਰ ਵਿਚਾਰ-ਚਰਚਾ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਨਾਲ 3 ਘੰਟੇ ਲੰਮੀ ਚੱਲੀ ਇਸ ਬੈਠਕ ਵਿੱਚ 20 ਮੰਤਰੀਆਂ/ਵਿਧਾਇਕਾਂ ਨੇ ਪੰਜਾਬ ਦੇ ਦਲਿਤ ਭਾਈਚਾਰੇ ਦੀ ਭਲਾਈ ਵਾਸਤੇ ਲੋੜੀਂਦੇ ਹਰ ਪ੍ਰੋਗਰਾਮ ਅਤੇ ਨੀਤੀ ਬਾਰੇ ਵਿਸਥਾਰ ਵਿਚ ਆਪੋ-ਆਪਣੇ ਵਿਚਾਰ ਰੱਖੇ। ਇਸ ਬੈਠਕ ਵਿੱਚ ਦਲਿਤ ਭਾਈਚਾਰੇ ਦੀ ਹਰੇਕ ਮੰਗ ਅਤੇ ਸਮੱਸਿਆ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਦੁਆਰਾ ਦਲਿਤ ਭਾਈਚਾਰੇ ਦੇ ਮਸਲਿਆਂ ਦੇ ਹੱਲ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ ਗਈ। ਪੰਜਾਬ ਕਾਂਗਰਸ ਪ੍ਰਧਾਨ ਨੇ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਦਲਿਤ ਭਾਈਚਾਰੇ ਲਈ ਕੀਤੇ ਹੋਏ ਵਾਅਦਿਆਂ ਤੋਂ ਵੀ ਵੱਧ ਕੰਮ ਜਿੰਨੀ ਜਲਦੀ ਹੋ ਸਕੇ ਕਰਨਗੇ।ਇਸ ਉਪਰੰਤ ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ, ਕੁਲਜੀਤ ਸਿੰਘ ਨਾਗਰਾ, ਇਸ ਮੌਕੇ ਕੁਲਦੀਪ ਸਿੰਘ ਵੈਦ , ਰਾਜ ਕੁਮਾਰ ਵੇਰਕਾ, ਮੰਤਰੀ ਸਾਧੂ ਸਿੰਘ ਧਰਮਸੋਤ, ਅਰਣਾ ਚੌਧਰੀ ਮੰਤਰੀ ਵਿਧਾਇਕ ਅੰਗਦ ਸੈਣੀ, ਵਿਧਾਇਕ ਦਰਸ਼ਨ ਲਾਲ ਮੰਗੂਪੁਰ ਅਤੇ ਹੋਰ ਵੀ ਵਿਧਾਇਕ ਅਤੇ ਮੰਤਰੀ ਪਹੁੰਚੇ ਹੋਏ ਸੀ ਸਥਾਨਕ ਲੀਡਰਸ਼ਿਪ ਨਾਲ ਮਿਲਕੇ 2 ਘੰਟੇ ਲੰਮੀ ਬੈਠਕ ਸ਼ਹੀਦ ਭਗਤ ਸਿੰਘ ਨਗਰ ਦੇ ਹਰੇਕ ਬਲਾਕ ਦੇ ਕਾਂਗਰਸੀ ਵਰਕਰਾਂ ਨਾਲ ਕੀਤੀ।
PUNJAB




INDIA








WORLD










