ਮੋਗਾ, 6 ਅਗਸਤ:ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ-1, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੇ ਕੁੱਲ 85 ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਅਤੇ ਹੋਰ ਭਾਰੀ ਧਾਤਾਂ ਮਿਲਣ ਕਾਰਨ 295.99 ਕਰੋੜ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰਦਿਆਂ ਹੋਇਆਂ ਇਨ੍ਹਾਂ ਬਲਾਕਾਂ ਦੇ ਕੁੱਲ 85 ਪਿੰਡਾਂ ਨੂੰ ਸ਼ੁੱਧ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਪਾਣੀ ਤੇ ਅਧਾਰਿਤ ਜਲ ਸਪਲਾਈ ਸਕੀਮ ਦੀ ਉਸਾਰੀ ਪਿੰਡ ਦੌਧਰ ਵਿਖੇ ਕੀਤੀ ਗਈ, ਜੋ ਕਿ ਫਰਵਰੀ 2021 ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀ ਗਈ। ਪੰਜਾਬ ਸਰਕਾਰ ਦੇ ਇਸ ਪ੍ਰੋਜੈਕਟ ਸਦਕਾ ਇਨ੍ਹਾਂ 85 ਪਿੰਡਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਖਤਮ ਹੋ ਗਈਆਂ ਹਨ ਅਤੇ ਇਨ੍ਹਾਂ ਨੂੰ ਸ਼ੁੱਧ ਪਾਣੀ ਪ੍ਰਾਪਤ ਹੋ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ. 2 ਮੋਗਾ ਇੰਜੀ. ਚਰਨਦੀਪ ਸਿੰਘ ਵੱਲੋਂ ਦੱਸਿਆ ਕਿ ਇਸ ਸਕੀਮ ਦੀ ਸਲਾਨਾ ਦੇਖਭਾਲ ਅਗਲੇ 10 ਸਾਲ ਲਈ ਐਲ.ਐਂਡ ਟੀ. ਕਨਸਟਰਕਸ਼ਨ ਕੰਪਨੀ ਵੱਲੋਂ ਕੀਤੀ ਜਾ ਰਹੀ ਹੈ। ਕੰਪਨੀ ਵੱਲੋਂ ਇਸ ਸਕੀਮ ਅਧੀਨ ਆਉਂਦੇ 85 ਪਿੰਡਾਂ ਦੇ ਵਾਟਰ ਵਰਕਸ ਦੀਆਂ ਟੈਂਕੀਆਂ ਤੱਕ ਪੀਣ ਵਾਲਾ ਸ਼ੁੱਧ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ ਅਤੇ ਇਸ ਉਪਰੰਤ ਇਨ੍ਹਾਂ ਟੈਂਕੀਆਂ ਰਾਹੀਂ ਪਿੰਡਾਂ ਨੂੰ ਸ਼ੁੱਧ ਪਾਣੀ ਪਹਿਲਾਂ ਤੋਂ ਪਿੰਡਾਂ ਵਿੱਚ ਵਿਛਾਈਆਂ ਗਈਆਂ ਪਾਈਪਲਾਈਨਾਂ ਰਾਹੀਂ ਘਰ-ਘਰ ਵਿੱਚ ਦਿੱਤਾ ਜਾ ਰਿਹਾ ਹੈ। ਇਹ ਸਾਰਾ ਸਿਸਟਮ ਆਟੋਮੈਟਿਕ ਸਕਾਡਾ ਕੰਟਰੋਲ ਨਾਲ ਚਲਾਇਆ ਜਾਂਦਾ ਹੈ ਜਿਸ ਲਈ ਹਰ ਇੱਕ ਪਿੰਡ ਦੇ ਵਾਟਰ ਵਰਕਸ ਉੱਪਰ ਕੰਪਨੀ ਵੱਲੋਂ ਸੋਲਰ ਸਿਸਟਮ ਨਾਲ ਲੈਸ ਵਾਈਰਲੈੱਸ ਕਮਿਊਨੀਕੇਸ਼ਨ ਵੀ-ਸੇਟ ਸਿਸਟਮ ਸਥਾਪਿਤ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੱਖ ਵੱਖ ਵਾਟਰ ਵਰਕਸਾਂ ਉੱਪਰ ਉਪਰੋਕਤ ਸਿਸਟਮ ਦੇ ਸੋਲਰ ਪੈਨਲਾਂ ਨੂੰ ਨੁਕਸਾਨ ਪਹੁੰਚਾਉਂਦੇ ਹੋਏ ਲੱਖਾਂ ਰੁਪਏ ਦੀ ਕੀਮਤ ਦੇ 34 ਬੈਟਰੇ ਚੋਰੀ ਕਰ ਲਏ ਗਏ ਸਨ, ਜਿਸ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ 4 ਵਿਅਕਤੀਆਂ ਖਿਲਾਫ਼ ਮਿਤੀ 28-07-2021 ਨੂੰ ਐਫ.ਆਈ.ਆਰ. ਨੰਬਰ 128/2021 ਆਈ.ਪੀ.ਸੀ. ਦੀ ਧਾਰਾ 379 ਅਧੀਨ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਪਰਸਨ ਸਿੰਘ ਅਤੇ ਥਾਣਾ ਮੁਖੀ ਨਿਰਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਲਾਰਸਨ ਐਂਡ ਟੂਬਰੋ ਕੰਸਟ੍ਰਕਸ਼ਨ ਕੰਪਨੀ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਗਏ ਐਸ.ਸੀ.ਏ.ਡੀ.ਏ. ਸਿਸਟਮ ਵਿਚੋਂ 34 ਬੈਟਰੇ ਚੋਰੀ ਹੋ ਗਏ ਸਨ। ਪੁਲਿਸ ਵੱਲੋਂ ਕੰਪਨੀ ਮੈਨੇਜਰ ਦੇ ਬਿਆਨ ਤੇ ਕਥਿਤ ਦੋਸ਼ੀਆਂ ਗੁਰਪਿਆਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ ਅਤੇ ਸੁੱਖਾ ਸਿੰਘ ਵਾਸੀ ਧੂੜਕੋਟ ਰਣਸੀਹ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਕੇਸ ਦੀ ਜਾਂਚ ਕਰ ਰਹੇ ਚੌਂਕੀ ਇੰਚਾਰਜ ਪ੍ਰੀਤਮ ਸਿੰਘ ਅਤੇ ਸਹਾਇਕ ਥਾਣੇਦਾਰ ਜਂਸਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ 4 ਵਿਅਕਤੀਆਂ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਤਿੰਨ ਪਹਿਲਾਂ ਹੀ ਕਿਸੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।
ਇਸ ਸਬੰਧੀ ਇੰਜੀ. ਚਰਨਦੀਪ ਸਿੰਘ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ. 2 ਮੋਗਾ ਵੱਲੋਂ ਦੱਸਿਆ ਗਿਆ ਕਿ ਲੋਕਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ 295.99 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਮੋਗਾ ਦੇ ਬਲਾਕ ਮੋਗਾ-1, ਬਾਘਾ ਪੁਰਾਣਾ, ਅਤੇ ਨਿਹਾਲ ਸਿੰਘ ਵਾਲਾ ਵਿਖੇ ਪੰਜਾਬ ਦਾ ਪਹਿਲਾ ਨਹਿਰੀ ਪਾਣੀ ਤੇ ਅਧਾਰਿਤ ਪ੍ਰੋਜੈਕਟ ਲਗਾਇਆ ਗਿਆ ਹੈ ਜਿਸ ਦੀ ਕਾਰਗੁਜ਼ਾਰੀ ਨੂੰ ਸਫ਼ਲ ਬਣਾਉਣ ਲਈ ਆਮ ਜਨਤਾ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਮੋਗਾ ਇਸ ਪ੍ਰੋਜੈਕਟ ਨਾਲ ਸਬੰਧਤ ਬਲਾਕਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਇਸ ਪ੍ਰੋਜੈਕਟ ਨਾਲ ਸਬੰਧਿਤ ਉਪਕਰਣਾਂ ਦੀ ਚੋਰੀ ਅਤੇ ਤੋੜ ਭੰਨ ਤੋਂ ਗੁਰੇਜ ਕੀਤਾ ਜਾਵੇ।
PUNJAB




INDIA








WORLD










